ਚੰਡੀਗੜ੍ਹ, 9 ਅਗਸਤ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੜੀ ਦੇ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਰੱਖੜੀ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ। ਸਾਡੇ ਸਮਾਜ ਵਿੱਚ ਧਾਗੇ ਦੀ ਸਾਂਝ ਨੂੰ ਸਭ ਤੋਂ ਵੱਡੀ ਮੰਨਿਆ ਗਿਆ ਹੈ। ਪਿਆਰ ਅਤੇ ਸਮਰਪਣ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਾਰੇ ਭੈਣ-ਭਰਾ ਸਦਾ ਸਲਾਮਤ ਰਹਿਣ ਅਤੇ ਆਪਸੀ ਪਿਆਰ ਬਣਿਆ ਰਹੇ।”
