ਮੁੱਖ ਮੰਤਰੀ ਰਾਜਨੀਤੀ ‘ਚ ਵੰਡੀਆਂ ਪਾ ਕੇ ਅਤੇ ਕੇਜਰੀਵਾਲ ਦੇ ਹੁਕਮਾਂ ’ਤੇ SYL ਦੇ ਮੁੱਦੇ ‘ਤੇ ਪੰਜਾਬ ਦਿਵਸ ਮੌਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ: ਅਕਾਲੀ ਦਲ

  • ਬਿਕਰਮ ਸਿੰਘ ਮਜੀਠੀਆ ਨੇ ਆਮ ਪੰਜਾਬੀਆਂ ਨੂੰ ਕੱਲ੍ਹ ਦੀ ਬਹਿਸ ਵਿਚੋਂ ਬਾਹਰ ਰੱਖਣ ਲਈ ਮੁੱਖ ਮੰਤਰੀ ਵੱਲੋਂ ਪੁਲਿਸ ਦੀ ਦੁਰਵਰਤੋਂ ਕਰਨ ਦੀ ਕੀਤੀ ਨਿਖੇਧੀ

ਚੰਡੀਗੜ੍ਹ, 31 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਭਲਕੇ ਪੰਜਾਬ ਦਿਵਸ ’ਤੇ ਪੰਜਾਬ ਦੀ ਰਾਜਨੀਤੀ ਨੂੰ ਵੰਡ ਕੇ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਐਸ ਵਾਈ ਐਲ ਨਹਿਰ ਮੁੱਦੇ ਨੂੰ ਲੀਹੋਂ ਲਾਹ ਕੇ ਪੰਜਾਬ ਤੇ ਪੰਜਾਬੀਆਂ ਦਾ ਅਪਮਾਨ ਕਰਨਗੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਤਾਂ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਬਚਾਉਣ ਵਾਸਤੇ ਸਾਰੀਆਂ ਪਾਰਟੀਆਂ ਨੂੰ ਆਲ ਪਾਰਟੀ ਮੀਟਿੰਗ ਵਿਚ ਸੱਦਣ ਵਿਚ ਨਾਕਾਮ ਰਹੇ। ਹੁਣ ਉਹਨਾਂ ਨੇ ਐਸ ਵਾਈ ਐਲ ਮੁੱਦੇ ਨੂੰ ਦਰਕਿਨਾਰ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਅਖੌਤੀ ਬਹਿਸ ਵਿਚ 19 ਮੁੱਦਿਆਂ ’ਤੇ ਚਰਚਾ ਹੋਵੇਗੀ ਜਿਸਦਾ ਆਯੋਜਨ ਲੁਧਿਆਣਾ ਵਿਚ ਸਰਕਾਰ ਵੱਲੋਂ ਕੀਤਾ ਜਾ ਰਿਹਾ ਜਿਸ ਵਿਚ ਹਰ ਬੁਲਾਰੇ ਨੂੰ ਬੋਲਣ ਵਾਲੇ 30 ਮਿੰਟ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸਦਾ ਅਰਥ ਹੈ ਕਿ ਆਪ ਸਰਕਾਰ ਇਸ ਬੇਹੱਦ ਸੰਵੇਦਨਸ਼ੀਲ ਐਸ ਵਾਈ ਐਲ ਨਹਿਰ ਮਾਮਲੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕਜੁੱਟ ਕਰਨ ਵਾਸਤੇ ਸੰਜੀਦਾ ਨਹੀਂ ਹੈ।

ਬਿਕਰਮ ਸਿੰਘ ਮਜੀਠੀਆ ਨੇ ਜਿਸ ਤਰੀਕੇ ਪੰਜਾਬੀਆਂ ਨੂੰ ਬਹਿਸ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਗਈ ਹੈ, ਉਸਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਾਰੇ ਲੁਧਿਆਣਾ ਸ਼ਹਿਰ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਸ਼ਹਿਰ ਵਿਚ ਹੋ ਰਿਹਾ ਸਾਰਸ ਮੇਲਾ ਵੀ ਬੰਦ ਕਰਵਾ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਸਾਰੇ ਯੂਨੀਅਨ ਆਗੂਆਂ ਤੇ ਕਿਸਾਨ ਜਥੇਬੰਦੀਆਂ ਦੀ ਆਵਾਜਾਈ ਵੀ ਰੋਕ ਦਿੱਤੀਗਈ ਹੈ ਤਾਂ ਜੋ ਉਹ ਬਹਿਸ ਵਾਲੀ ਥਾਂ ਨਾ ਪਹੁੰਚ ਸਕਣ ਤੇ ਇਹਨਾਂ ਪ੍ਰਬੰਧਾਂ ਨੇ ਲੋਕਾਂ ਨੂੰ ਇੰਦਰਾ ਗਾਂਧੀ ਵੱਲੋਂ ਲਾਈ ਐਮਰਜੰਸੀ ਚੇਤੇ ਕਰਵਾ ਦਿੱਤੀ ਹੈ। ਉਹਨਾਂ ਕਿਹਾ ਕਿ ਪੁਲਿਸ ਦੇ ਸਖ਼ਤ ਪ੍ਰਬੰਧਾਂ ਦਾ ਅੰਦਾਜ਼ਾ ਇਥੋਂ ਹੀ ਲਾਇਆ ਜਾਸਕਦਾ ਹੈ ਕਿ ਸਪੈਸ਼ਲ ਡੀ ਜੀ ਪੀ ਲਾਅ ਐਂਡ ਆਰਡਰ ਨੇ ਭਲਕੇ ਦੀ ਬਹਿਸ ਵਾਸਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵਾਸਤੇ ਮੀਟਿੰਗ ਕੀਤੀ ਜਿਸ ਵਿਚ ਏ ਜੀ ਡੀ ਪੀ ਟਰੈਫਿਕ, ਏ ਡੀ ਜੀ ਪੀ ਇੰਟੈਲੀਜੈਂਸ, ਆਈ ਜੀ ਰੋਪੜ, ਕਮਿਸ਼ਨਰ ਆਫ ਪੁਲਿਸ ਲੁਧਿਆਣਾ, ਡੀ ਆਈ ਜੀ ਲੁਧਿਆਣਾ ਰੇਂਜ ਤੇ ਡੀ ਆਈ ਜੀ ਪੀ ਏ ਪੀ ਤੋਂ ਇਲਾਵਾ ਅਨੇਕਾਂ ਐਸ ਪੀ ਪੱਧਰ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਬਹਿਸ ਨੂੰ ’ਵੀ ਵੀ ਆਈ ਪੀ ਪ੍ਰੋਗਰਾਮ’ ਦੱਸ ਰਹੀ ਹੈ ਜਿਸ ਤੋਂ ਸਪਸ਼ਟ ਹੈ ਕਿ ਇਸ ਵਿਚ ਸਿਰਫ ਖਾਸ ਆਦਮੀ ਹੀ ਸ਼ਾਮਲ ਹੋਣਗੇ ਤੇ ਆਮ ਪੰਜਾਬੀਆਂ ਨੂੰ ਇਸ ਤੋਂ ਦੂਰ ਰੱਖਿਆ ਜਾਵੇਗਾ।

ਮਜੀਠੀਆ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਖੁੱਲ੍ਹੀ ਬਹਿਸ ਵਿਚ ਭਾਗ ਲੈ ਕੇ ਵਿਖਾਉਣ ਜਿਥੇ ਮੀਡੀਆ ਵੀ ਹੋਵੇਗਾ ਤੇ ਆਮ ਪੰਜਾਬੀ ਵੀ ਹੋਣਗੇ। ਉਥੇ ਉਹ ਮਸਲੇ ’ਤੇ ਚਰਚਾ ਕਰ ਕੇ ਵਿਖਾਉਣ ਤਾਂ ਆਪ ਉਹਨਾਂ ਨੂੰ ਸ਼ੀਸ਼ਾ ਦਿਸ ਜਾਵੇਗਾ।

ਮਜੀਠੀਆ ਨੇ ਭਲਕੇ ਦੀ ਬਹਿਸ ਵਾਸਤੇ ਪਾਸ ਵੰਡਣ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ ਆਪ ਵਿਧਾਇਕਾਂ ਨੂੰ 30-30 ਪਾਸ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹ ਸਾਰੀ ਬਹਿਸ ਸਿਰਫ ਆਪ ਸਰਕਾਰ ਦੇ ਪਬਲਿਕ ਰਿਲੇਸ਼ਨ ਐਕਸਰਸਾਈਜ਼ ਬਣ ਕੇ ਰਹਿ ਗਈ ਹੈ ਜਿਸਦਾ ਮਕਸਦ ਐਸ ਵਾਈ ਐਲ ਨਹਿਰ ਦੇ ਮੁੱਦੇ ਤੋਂ ਧਿਆਨ ਪਾਸੇ ਕਰਨਾ ਹੈ ਅਤੇ ਵਿਰੋਧੀ ਧਿਰ ਖਿਲਾਫ ਕੂੜ ਪ੍ਰਚਾਰ ਵਿੱਢਣਾ ਹੈ। ਉਹਨਾਂ ਮੁੱਖ ਮੰਤਰੀ ਨੂੰ ਮੁੜ ਸੱਦਾ ਦਿੱਤਾ ਕਿ ਉਹ ਸਾਂਝੇ ਪਲੇਟਫਾਰਮ ’ਤੇ ਸਾਰੇ ਮਾਮਲਿਆਂ ’ਤੇ ਬਹਿਸ ਦੀ ਜ਼ੁਰੱਅਤ ਕਰ ਕੇ ਵਿਖਾਉਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ

‘ਮੈਂ ਪੰਜਾਬ ਬੋਲਦਾ ਹਾਂ’ ਓਪਨ ਡਿਬੇਟ ਅੱਜ: ਅਕਲੀ ਦਲ ਦਾ ਇਨਕਾਰ, ਕਾਂਗਰਸ ਪ੍ਰਧਾਨ ਨੇ ਰੱਖੀਆਂ 4 ਸ਼ਰਤਾਂ, ਕੀ ਪਹੁੰਚਣਗੇ ਜਾਖੜ ਤੇ ਵੜਿੰਗ ?