ਚੰਡੀਗੜ੍ਹ, 9 ਜੁਲਾਈ 2023 – CM ਮਾਨ ਵੱਲੋਂ ਸਮੂਹ ਅਧਿਕਾਰੀਆਂ ਤੇ ਵਿਧਾਇਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਭਾਰੀ ਮੀਂਹ ਵਿੱਚ ਲੋਕਾਂ ਦੀ ਮਦਦ ਲਈ ਬਾਹਰ ਜਾਓ ਅਤੇ ਆਮ ਲੋਕਾਂ ਦੀ ਮਦਦ ਕਰੋ।
ਇਸ ਦੇ ਨਾਲ ਹੀ ਮਾਨ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਜਿੱਥੇ ਪਾਣੀ ਭਰਿਆ ਹੋਵੇ ਉੱਥੇ ਵਾਟਰ ਪੰਪ ਦੀ ਵਰਤੋਂ ਕਰੋ। ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।