ਸਿਮਰਨਜੀਤ ਮਾਨ ਖਿਲਾਫ਼ ਪੁਲਿਸ ਥਾਣੇ ‘ਚ ਸ਼‍ਿਕਾਇਤ ਦਰਜ: ਮਾਮਲਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦਾ

ਸੰਗਰੂਰ, 19 ਜੁਲਾਈ 2022 – ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਉਸ ਨੇ ਕੁਝ ਦਿਨ ਪਹਿਲਾਂ ਕਰਨਾਲ ‘ਚ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਮਾਨ ਖਿਲਾਫ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਟੀਨਾ ਕਪੂਰ ਸ਼ਰਮਾ ਨੇ ਪਾਰਲੀਮੈਂਟ ਸਟਰੀਟ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿੱਚ ਮਾਨ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਟੀਨਾ ਕਪੂਰ ਨੇ ਕਿਹਾ ਕਿ ਉਹ 15 ਦਿਨ ਇੰਤਜ਼ਾਰ ਕਰੇਗੀ। ਜੇਕਰ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਮੈਂ ਇਸਦੇ ਖਿਲਾਫ ਅਦਾਲਤ ਵਿੱਚ ਜਾਵਾਂਗੀ।

ਸ਼ਿਕਾਇਤ ਵਿੱਚ ਟੀਨਾ ਕਪੂਰ ਨੇ ਕਿਹਾ ਕਿ ਮੈਂ ਫੌਜੀ ਪਰਿਵਾਰ ਨਾਲ ਸਬੰਧਤ ਹਾਂ। ਸ਼ਹੀਦ ਭਗਤ ਸਿੰਘ ਦੇਸ਼ ਦੇ ਆਜ਼ਾਦੀ ਘੁਲਾਟੀਏ ਹਨ। ਸੱਚੇ ਦੇਸ਼ ਭਗਤ। ਸਭ ਤੋਂ ਛੋਟੀ ਉਮਰ ਦਾ ਸ਼ਹੀਦ। ਉਨ੍ਹਾਂ ਨੂੰ ਅੱਤਵਾਦੀ ਕਹਿਣਾ ਦੇਸ਼ ਵਿਰੋਧੀ ਕਾਰਵਾਈ ਹੈ। ਇਸ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮਾਨ ਦਾ ਬਿਆਨ ਸ਼ਰਮਨਾਕ ਹੈ। ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਮਾਨ ਨੂੰ ਸੰਸਦ ਦੇ ਅਹੁਦੇ ਤੋਂ ਹਟਾ ਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਮਾਨ ਆਪਣੇ ਬਿਆਨ ‘ਤੇ ਕਾਇਮ ਹਨ। ਮਾਨ ਦਾ ਕਹਿਣਾ ਹੈ ਕਿ ਭਗਤ ਸਿੰਘ ਨੇ ਅੰਗਰੇਜ਼ ਅਫਸਰ ਨੂੰ ਮਾਰਿਆ ਸੀ। ਅੰਮ੍ਰਿਤਧਾਰੀ ਸਿੱਖ ਕਾਂਸਟੇਬਲ ਚੰਨਣ ਸਿੰਘ ਦਾ ਕਤਲ ਕਰ ਦਿੱਤਾ ਗਿਆ। ਭਗਤ ਸਿੰਘ ਨੇ ਨੈਸ਼ਨਲ ਅਸੈਂਬਲੀ ਵਿੱਚ ਬੰਬ ਸੁੱਟਿਆ ਸੀ। ਸੋ ਇਹ ਸੱਚ ਹੈ ਕਿ ਭਗਤ ਸਿੰਘ ਅੱਤਵਾਦੀ ਹੈ। ਉਹ ਸੱਚਾਈ ਤੋਂ ਪਿੱਛੇ ਨਹੀਂ ਹਟੇਗਾ। ਮਾਨ ਨੇ ਆਪਣੇ ਬਿਆਨ ਲਈ ਮੁਆਫੀ ਮੰਗਣ ਤੋਂ ਵੀ ਇਨਕਾਰ ਕਰ ਦਿੱਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੱਡੀ ਖ਼ਬਰ: ਮੋਦੀ ਸਰਕਾਰ ਨੇ MSP ‘ਤੇ ਬਣਾਈ ਕਮੇਟੀ, ਪੰਜਾਬ ਨੂੰ ਰੱਖਿਆ ਬਾਹਰ

ਚੰਡੀਗੜ੍ਹ ‘ਚ ਔਰਤਾਂ ਲਈ ਹੈਲਮੇਟ ਹੋਇਆ ਜ਼ਰੂਰੀ, ਸਿੱਖ ਔਰਤਾਂ ਛੋਟ ਪਰ ਦੇਣਾ ਹੋਵੇਗਾ ਸਿੱਖ ਹੋਣ ਦਾ ਸਬੂਤ