ਚੰਡੀਗੜ੍ਹ, 26 ਜੁਲਾਈ 2022 – ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ‘ਚ 16 ਅਕਤੂਬਰ 2020 ਨੂੰ ਹੋਏ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ ‘ਚ NIA ਅਦਾਲਤ ਨੇ ਮੁਲਜ਼ਮਾਂ ਖਿਲਾਫ ਦੋਸ਼ ਤੈਅ ਕਰ ਦਿੱਤੇ ਗਏ ਹਨ। ਇਸ ਕਤਲਕਾਂਡ ‘ਚ NIA ਅਦਾਲਤ ਵੱਲੋਂ 10 ਮੁਲਜ਼ਮਾਂ ਖਿਲਾਫ ਦੋਸ਼ ਤੈਅ ਕੀਤੇ ਗਏ ਹਨ।
ਅਸਲ ‘ਚ ਜ਼ਿਲ੍ਹੇ ਦੇ ਸਰਹੱਦੀ ਕਸਬਾ ਭਿੱਖੀਵਿੰਡ ‘ਚ ਸਵੇਰੇ ਵੇਲੇ ਹੀ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਉਨ੍ਹਾਂ ਦੇ ਦਫ਼ਤਰ ਵਿਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਾਇਕ ਸਵਾਰ ਦੋ ਹਮਲਾਵਰਾਂ ਨੇ ਘਰ ‘ਚ ਵੜਕੇ ਕਾਮਰੇਡ ਬਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਹ ਵਾਰਦਾਤ ਸਵੇਰੇ ਦੇ ਸੱਤ ਵਜੇ ਦੇ ਕਰੀਬ ਹੋਈ ਸੀ ਅਤੇ ਇਸ ਕਾਰਨ ਕਾਮਰੇਡ ਬਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਦੱਸਣਯੋਗ ਹੈ ਕਿ ਅੱਤਵਾਦ ਦੇ ਸਮੇਂ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਦੇ ਪਰਿਵਾਰ ‘ਤੇ ਅੱਤਵਾਦੀਆਂ ਵੱਲੋਂ ਹਮਲੇ ਕੀਤੇ ਗਏ ਸਨ। ਜਿਸ ਦਾ ਬਲਵਿੰਦਰ ਸਿੰਘ ਨੇ ਪਰਿਵਾਰ ਸਮੇਤ ਡੱਟ ਕੇ ਮੁਕਾਬਲਾ ਕੀਤਾ ,ਇਸ ਬਹਾਦਰੀ ਲਈ ਕਈ ਡਾਕੂਮੈਂਟਰੀ ਫ਼ਿਲਮਾਂ ਇਸ ਪਰਿਵਾਰ ‘ਤੇ ਬਣ ਚੁੱਕੀਆਂ ਹਨ।