ਕਾਂਗਰਸ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਕੀਤਾ ਐਲਾਨ

  • ਪਾਰਟੀ ਨੇ ਸੁਰਿੰਦਰ ਕੌਰ ਨੂੰ ਦਿੱਤੀ ਟਿਕਟ
  • ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਨੇ ਸੁਰਿੰਦਰ ਕੌਰ

ਜਲੰਧਰ, 20 ਜੂਨ 2024 – ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਵਿਧਾਨ ਸਭਾ ਦੀ 34-ਜਲੰਧਰ ਪੱਛਮੀ-SC ਵਿਧਾਨ ਸਭਾ ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਵਜੋਂ ਸੁਰਿੰਦਰ ਕੌਰ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਹੈ।

ਦੱਸ ਦਈਏ ਕਿ ਸੁਰਿੰਦਰ ਕੌਰ ਸਾਬਕਾ ਡਿਪਟੀ ਮੇਅਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਤੱਕ ਕੋਈ ਵੀ ਚੋਣ ਨਹੀਂ ਹਾਰੀ ਹੈ।

ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। 10 ਜੁਲਾਈ (ਬੁੱਧਵਾਰ) ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੀਨੀਅਰ ਅਕਾਲੀ ਆਗੂ ਸੁਖਵਿੰਦਰਪਾਲ ਗਰਚਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

T20 ਵਿਸ਼ਵ ਕੱਪ: ਅੱਜ ਸੁਪਰ 8 ਦੇ ਮੈਚ ‘ਚ ਭਾਰਤ ਦਾ ਮੁਕਾਬਲਾ ਅਫਗਾਨਿਸਤਾਨ ਨਾਲ