ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਜਲੰਧਰ, 13 ਅਪ੍ਰੈਲ 2023 – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਦਿਨ ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਗਏ ਹਨ। ਇਸ ਮੌਕੇ ਉਹਨਾਂ ਦੇ ਨਾਲ ਸਮੂਹ ਕਾਂਗਰਸੀ ਲੀਡਰਸ਼ਿਪ ਨਜ਼ਰ ਆਈ।

ਨਾਮਜ਼ਦਗੀਆਂ ਦਾਖ਼ਲ ਕਰਨ ਮੌਕੇ ਕਰਮਜੀਤ ਚੌਧਰੀ ਦੇ ਨਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਹਿੰਦਰ ਸਿੰਘ ਕੇ. ਪੀ. ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

CM ਮਾਨ ਨੇ ਅਬੋਹਰ ‘ਚ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਦਿੱਤਾ ਮੁਆਵਜ਼ਾ