ਚੰਡੀਗੜ੍ਹ,17 ਫ਼ਰਵਰੀ 2022 – ਵਿਧਾਨ ਸਭਾ ਹਲਕਾ ਬਰਨਾਲਾ ਤੋਂ ਟਿਕਟ ਨਾ ਮਿਲਣ ਤੋਂ ਨਰਾਜ਼ ਚੱਲ ਰਹੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਹਰੀਸ਼ ਚੌਧਰੀ ਵਲੋਂ ਜਾਰੀ ਕੀਤਾ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਨੁਸ਼ਾਸ਼ਨੀ ਕਮੇਟੀ ਵਲੋਂ ਤੁਰੰਤ ਪ੍ਰਭਾਵ ਨਾਲ ਕੇਵਲ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਚੋਂ ਕੱਢਿਆ ਜਾਂਦਾ ਹੈ।