ਕਾਂਗਰਸ ਨੇ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ, 7 ਮਈ 2024 – ਪੰਜਾਬ ਵਿੱਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਘੁਬਾਇਆ ਪਹਿਲਾਂ 2 ਵਾਰ ਇਸ ਸੀਟ ਤੋਂ ਚੋਣ ਜਿੱਤ ਚੁੱਕੇ ਹਨ। 2019 ‘ਚ ਸੁਖਬੀਰ ਬਾਦਲ ਨੇ ਘੁਬਾਇਆ ਨੂੰ ਹਰਾ ਕੇ ਚੋਣ ਜਿੱਤੀ ਸੀ।

ਇਸ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫ਼ਿਰੋਜ਼ਪੁਰ ਸੀਟ ਤੋਂ ਸੰਸਦ ਮੈਂਬਰ ਹਨ। ਇਸ ਵਾਰ ਉਹ ਚੋਣ ਨਹੀਂ ਲੜ ਰਹੇ ਹਨ। ਉਨ੍ਹਾਂ ਨੇ ਇਸ ਸੀਟ ਤੋਂ ਆਪਣੇ ਕਰੀਬੀ ਬੌਬੀ ਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ‘ਚ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਮੋਗਾ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਪੜ੍ਹੋ ਵੇਰਵਾ