ਪਟਿਆਲਾ, 31 ਮਾਰਚ, 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਇਸ ਬਾਰੇ ਖੁਦ ਨਵਜੋਤ ਸਿੱਧੂ ਦੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਸਿੱਧੂ 20 ਮਈ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਹਨ। ਹੁਣ ਉਹਨਾਂ ਦੇ ਚੰਗੇ ਵਤੀਰੇ ਕਾਰਨ ਉਹਨਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ।