ਕਾਂਗਰਸ ਪਾਰਟੀ ਨੇ ਸੰਦੀਪ ਜਾਖੜ ਨੂੰ ਪਾਰਟੀ ‘ਚੋਂ ਕੀਤਾ ਸਸਪੈਂਡ

ਚੰਡੀਗੜ੍ਹ, 19 ਅਗਸਤ 2023 – ਕਾਂਗਰਸ ਪਾਰਟੀ ਨੇ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਭਾਜਪਾ ਦੇ ਹੱਕ ‘ਚ ਝੰਡਾ ਚੁੱਕਣ ਦੇ ਨਾਲ-ਨਾਲ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਜਿਸ ਕਾਰਨ ਕਾਂਗਰਸ ਪਾਰਟੀ ਨੂੰ ਵੱਡੇ ਪੱਧਰ ‘ਤੇ ਨੁਕਸਾਨ ਹੋ ਰਿਹਾ ਹੈ। ਅਜਿਹੇ ‘ਚ ਉਨ੍ਹਾਂ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।

ਆਲ ਇੰਡੀਆ ਕਾਂਗਰਸ ਕਮੇਟੀ (ਏ ਆਈ ਸੀ ਸੀ) ਨੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੂੰ ਪਾਰਟੀ ਵਿਚੋਂ ਸਸਪੈਂਡ ਕਰ ਦਿੱਤਾ ਹੈ। ਉਹਨਾਂ ਖਿਲਾਫ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਹਾਈ ਕਮਾਂਡ ਨੂੰ ਸ਼ਿਕਾਇਤ ਕੀਤੀ ਸੀ। ਸਸਪੈਂਡ ਕਰਨ ਦੇ ਆਰਡਰ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਜਾਰੀ ਕੀਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਛੱਤੀਸਗੜ੍ਹ ਵਿੱਚ ਇਕ ਮੇਗਾ ਈਵੈਂਟ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਜਾਰੀ ਕੀਤਾ ‘ਗਾਰੰਟੀ ਕਾਰਡ’

ਲੱਦਾਖ: ਖੱਡ ‘ਚ ਡਿੱਗੀ ਫੌਜ ਦੀ ਗੱਡੀ, ਹਾਦਸੇ ‘ਚ 9 ਜਵਾਨ ਸ਼ਹੀਦ, ਇੱਕ ਗੰਭੀਰ ਜ਼ਖਮੀ