ਚੰਡੀਗੜ੍ਹ ‘ਚ ਕਾਂਗਰਸ ਦਾ ਜ਼ਬਰਦਸਤ ਪ੍ਰਦਰਸ਼ਨ: ਪੁਲਿਸ ਨੇ ਪਾਣੀ ਦੀਆਂ ਮਾਰੀਆਂ ਬੁਛਾੜਾਂ

ਚੰਡੀਗੜ੍ਹ, 16 ਜੂਨ 2022 – ਪੰਜਾਬ ਕਾਂਗਰਸ ਚੰਡੀਗੜ੍ਹ ਵਿੱਚ ਜ਼ੋਰਦਾਰ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸ ਇਹ ਪ੍ਰਦਰਸ਼ਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ‘ਚ ਕੀਤਾ ਜਾ ਰਿਹਾ ਹੈ।

ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪੁੱਜੇ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਰਸਤੇ ਵਿੱਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਬੈਰੀਕੇਡ ‘ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਫਿਲਹਾਲ ਮੌਕੇ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ।

ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂਬੱਧੀ ਬੇਲੋੜਾ ਰੱਖਿਆ ਜਾ ਰਿਹਾ ਹੈ। ਜਦਕਿ ਸਭ ਕੁਝ ਕਾਗਜ਼ ‘ਤੇ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਕਾਂਗਰਸੀਆਂ ਨੂੰ ਚੰਡੀਗੜ੍ਹ ਪੁਲੀਸ ਨੇ ਰੋਕਿਆ ਤਾਂ ਉਹ ਸੈਕਟਰ 15 ਵਿੱਚ ਹੀ ਧਰਨੇ ’ਤੇ ਬੈਠ ਗਏ। ਗਵਰਨਰ ਹਾਊਸ ਇੱਥੋਂ ਕਰੀਬ ਇੱਕ ਕਿਲੋਮੀਟਰ ਦੂਰ ਹੈ। ਇਸ ਵੇਲੇ ਕਾਂਗਰਸ ਦਾ ਪ੍ਰਦਰਸ਼ਨ ਚੱਲ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਨੂੰ ਸਹਿਯੋਗ ਨਹੀਂ ਕਰ ਰਿਹਾ ਲਾਰੈਂਸ ਬਿਸ਼ਨੋਈ, ਪੁੱਛਗਿੱਛ ਵਿੱਚ ਸਵਾਲਾਂ ਦੇ ਸਹੀ ਜਵਾਬ ਨਹੀਂ ਦੇ ਰਿਹਾ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀਆਂ ਦੋ ਔਰਤਾਂ ਸਮੇਤ 6 ਗ੍ਰਿਫਤਾਰ