ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, 2.5 ਕਿਲੋ RDX ਸਣੇ ਦੋ ਗ੍ਰਿਫ਼ਤਾਰ

ਚੰਡੀਗੜ੍ਹ, 9 ਅਕਤੂਬਰ 2025 – ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਪਾਕਿਸਤਾਨ ਦੀ ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਰਿੰਦਾ ਦੇ ਹੁਕਮਾਂ ‘ਤੇ ਯੂਕੇ-ਅਧਾਰਤ ਹੈਂਡਲਰ ਨਿਸ਼ਾਨ ਜੌੜੀਅਨ ਅਤੇ ਆਦੇਸ਼ ਜਮਰਾਏ ਦੁਆਰਾ ਚਲਾਏ ਜਾ ਰਹੇ BKI ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਤੋਂ 2.5 ਕਿਲੋ IED/RDX ਅਤੇ ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ।

ਜਲੰਧਰ ਤੋਂ ਦੋ ਕਾਰਕੁਨ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ IED ਨਿਸ਼ਾਨਾਬੰਧ ਅੱਤਵਾਦੀ ਹਮਲੇ ਲਈ ਤਿਆਰ ਕੀਤਾ ਗਿਆ ਸੀ। ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ UAPA ਅਤੇ ਵਿਸਫੋਟਕ ਪਦਾਰਥ ਐਕਟ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਪੰਜਾਬ ਪੁਲਿਸ, ਪਾਕਿਸਤਾਨ ਦੀ ISI ਦੁਆਰਾ ਸਮਰਥਿਤ ਅੱਤਵਾਦੀ ਤੇ ਅਪਰਾਧਕ ਨੈੱਟਵਰਕਾਂ ਨੂੰ ਖਤਮ ਕਰਕੇ ਪੰਜਾਬ ਵਿੱਚ ਅਮਨ ਤੇ ਭਾਈਚਾਰਾ ਕਾਇਮ ਰੱਖਣ ਲਈ ਵਚਨਬੱਧ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਨੂੰ ਅੰਡਰਵਰਲਡ ਤੋਂ ਮਿਲੀ ਧਮਕੀ

CJI ‘ਤੇ ਹਮਲੇ ਦਾ ਮਾਮਲਾ: ਦੋਸ਼ੀ ਵਕੀਲ ਦੀ ਬਾਰ ਐਸੋਸੀਏਸ਼ਨ ਵੱਲੋਂ ਮੈਂਬਰਸ਼ਿਪ ਖਤਮ