ਚੰਡੀਗੜ੍ਹ, 16 ਅਪ੍ਰੈਲ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਖੇਤੀਬਾੜੀ ਲਈ ਮੁਫਤ ਬਿਜਲੀ ਜਾਰੀ ਰਹੇਗੀ ਅਤੇ ਇੰਡਸਟਰੀ ਲਈ ਬਿਜਲੀ ਦਰਾਂ ਵਿਚ ਵਾਧਾ ਨਹੀਂ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਇੰਡਸਟਰੀ ਦੀਆਂ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਖੇਤੀਬਾੜੀ ਨੂੰ ਮਿਲਣ ਵਾਲੀ ਫ੍ਰੀ ਬਿਜਲੀ ਵੀ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਹਰ ਮਹੀਨੇ 300 ਯੂਨਿਟ ਮੁਫ਼ਤ ਦਿੱਤੀ ਜਾਵੇਗੀ। ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਹੋਵੇਗੀ। ਇਹ ਐਲਾਨ ਹਰ ਵਰਗ ਦੇ ਲਈ ਕੀਤਾ ਗਿਆ ਹੈ।
ਪਰ ਇਸ ਦੇ ਨਾਲ ਹੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਐਸ ਸੀ, ਬੀ ਸੀ ਅਤੇ ਫਰੀਡਮ ਫਾਈਟਰਾਂ ਦੇ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ ਭਾਵ ਜਦੋਂ ਦੋ ਮਹੀਨੇ ਦਾ ਬਿਲ ਆਇਆ ਕਰੇਗਾ ਤਾਂ ਉਨ੍ਹਾਂ ਨੂੰ 600 ਯੂਨਿਟ ਫਰੀ ਮਿਲਣਗੇ ਅਤੇ ਉਸ ਤੋਂ ਉੱਪਰ ਵਰਤੀ ਗਈ ਯੂਨਿਟ ‘ਤੇ ਹੀ ਬਿਲ ਆਇਆ ਕਰੇਗਾ ਜਦੋਂ ਕਿ ਰੱਜੇ-ਪੁੱਜੇ ਪਰਿਵਾਰਾਂ ਨੂੰ 600 ਯੂਨਿਟ ਤੋਂ ਇੱਕ ਯੂਨਿਟ ਵੀ ਵੱਧ ਖਰਚਣ ‘ਤੇ ਸਾਰਾ ਬਿਲ ਭਰਾਉਣਾ ਪਵੇਗਾ।