CM ਦੀ ਮਾਨਸਾ ਆਮਦ ਮੌਕੇ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਦੀ ਪੁਲਿਸ ਨੇ ਕੀਤੀ ਖਿੱਚ-ਧੂਹ

  • ਕੀਤੇ ਥਾਣੇ ਵਿੱਚ ਨਜ਼ਰਬੰਦ

ਮਾਨਸਾ, 10 ਜੂਨ 2023 : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸ਼ਨਿਚਰਵਾਰ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਵਿਭਾਗਾਂ ਵਿਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਮੁੱਖ ਮੰਤਰੀ ਦੀ ਮਾਨਸਾ ਆਮਦ ਮੌਕੇ ਰੋਸ ਪ੍ਰਦਰਸ਼ਨ ਕੀਤਾ। ਠੇਕਾ ਮੁਲਾਜ਼ਮਾਂ ਨੇ ਡੀਸੀ ਕੰਪਲੈਕਸ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਆਪਣਾ ਦੁੱਖੜਾ ਸੁਣਾਉਣਾ ਚਾਹਿਆ ਪਰ ਹਮੇਸ਼ਾ ਦੀ ਤਰ੍ਹਾਂ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਦੀ ਖਿੱਚ-ਧੂਹ ਕਰ ਕੇ ਸਿਟੀ-2 ਪੁਲਿਸ ਥਾਣੇ ‘ਚ ਨਜ਼ਰਬੰਦ ਕਰ ਦਿੱਤਾ। ਠੇਕਾ ਮੁਲਾਜ਼ਮਾਂ ਨੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਮੌਜੂਦ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਸਤਨਾਮ ਸਿੰਘ ਖਿਆਲਾ,ਜਗਸੀਰ ਸਿੰਘ ਭੰਗੂ,ਰਾਜੇਸ਼ ਕੁਮਾਰ ਮਾਨਸਾ ਆਦਿ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ। ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਲੰਬੇ ਅਰਸੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰ ਕੇ ਧ੍ਰੋਹ ਕਮਾ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦ ਤਕ ਆਊਟਸੋਰਸਡ ਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ!

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ

ਪਠਾਨਕੋਟ ਦੋਹਰਾ ਕ+ਤਲ ਕਾਂ+ਡ ਮਾਮਲਾ: ਪੁਲਿਸ ਨੇ ਮੁੱਖ ਦੋਸ਼ੀ ਦੀ ਕੀਤੀ ਪਹਿਚਾਣ