ਫਰੀਦਕੋਟ, 7 ਮਾਰਚ 2023 – ਐਸ ਆਈ ਟੀ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਦਾਇਰ ਕੀਤੀ ਚਾਰਜਸ਼ੀਟ ਦਾ ਨੋਟਿਸ ਲੈਂਦਿਆ ਸਥਾਨਕ ਅਦਾਲਤ ਨੇ ਸਾਬਕਾ ਮੁੰਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਦਾਲਤ ਵੱਲੋਂ ਇਹਨਾਂ ਨੂੰ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ ਜੁਡੀਸ਼ੀਅਲ ਮੈਜਿਸਟਰੇਅ ਫਸਟ ਕਲਾਸ ਅਜੈਪਾਲ ਸਿੰਘ ਦੀ ਅਦਾਲਤ ਵੱਲੋਂ ਜਾਰੀ ਕੀਤੇ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ ਆਈ ਟੀ ਦੀ ਅਗਵਾਈ ਏ ਡੀ ਜੀ ਪੀ ਐਲ ਕੇ ਯਾਦਵ ਕਰ ਰਹੇ ਹਨ।