ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਨਹੀਂ ਮਿਲੀ ਕੋਈ ਰਾਹਤ

ਚੰਡੀਗੜ੍ਹ, 6 ਮਈ 2022 – ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ‘ਤੇ ਰੌਲਾ ਪਿਆ ਹੋਇਆ ਹੈ। ਪੰਜਾਬ ਸਰਕਾਰ ਨੇ ਬੱਗਾ ਨੂੰ ਦਿੱਲੀ ਪੁਲਿਸ ਹਵਾਲੇ ਕੀਤੇ ਜਾਣ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਹਾਈਕੋਰਟ ਨੇ ਬੱਗਾ ਨੂੰ ਹਰਿਆਣਾ ‘ਚ ਰੱਖਣ ਦੀ ਸਰਕਾਰ ਦੀ ਮੰਗ ਨੂੰ ਠੁਕਰਾ ਦਿੱਤਾ ਹੈ, ਜਿਸ ਨਾਲ ਬੱਗਾ ਨੂੰ ਦਿੱਲੀ ਲਿਜਾਉਣ ਦਾ ਰਾਹ ਪੱਧਰਾ ਹੋ ਗਿਆ ਹੈ।

ਹਾਈਕੋਰਟ ਨੇ ਹਰਿਆਣਾ ਅਤੇ ਦਿੱਲੀ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਕੀ ਪੰਜਾਬ ਪੁਲਿਸ ਨੂੰ ਤਜਿੰਦਰ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਗਿਆ ਸੀ, ਅੱਜ ਸ਼ਾਮ ਤੱਕ ਇਸ ਸੰਬੰਧੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਦਿੱਲੀ ਪੁਲਿਸ ਨੇ ਤਜਿੰਦਰ ਬੱਗਾ ਮਾਮਲੇ ‘ਚ ਪੰਜਾਬ ਪੁਲਿਸ ‘ਤੇ 2 ਕੇਸ ਦਰਜ ਕੀਤੇ ਹਨ। ਪੰਜਾਬ ਪੁਲਿਸ ਦੇ ਵਕੀਲ ਆਰ.ਕੇ. ਰਾਠੌਰ ਨੇ ਦੱਸਿਆ ਕਿ ਪਹਿਲਾ ਕੇਸ ਕਿਡਨੈਪਿੰਗ ਦਾ ਦਰਜ ਕੀਤਾ ਗਿਆ ਹੈ, ਦੂਜਾ ਕੇਸ ਬੱਗਾ ਦੇ ਪਿਤਾ ਦੇ ਬਿਆਨ ‘ਤੇ ਮਾਰਕੁੱਟ ਦਾ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀ.ਐੱਸ.ਪੀ. ਸਣੇ 4 ਕਰਮਚਾਰੀਆਂ ਨੂੰ ਦਿੱਲੀ ਪੁਲਿਸ ਨੇ ਡਿਟੇਨ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਵੱਲੋਂ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦਾ ਐਲਾਨ

ਪਟਿਆਲਾ: 43 ਏਕੜ 5 ਕਨਾਲ ਸਰਕਾਰੀ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ