ਚੰਡੀਗੜ੍ਹ, 6 ਜੂਨ 2023 – ਵਿਸ਼ੇਸ਼ ਫਾਸਟ ਟਰੈਕ ਅਦਾਲਤ ਨੇ ਆਪਣੀ ਭੈਣ ਨਾਲ ਬਲਾਤਕਾਰ ਕਰਨ ਵਾਲੇ ਮਤਰੇਏ ਭਰਾ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ ‘ਤੇ 70,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਮਨੀਮਾਜਰਾ ਪੁਲਿਸ ਸਟੇਸ਼ਨ ਨੇ ਦੋ ਸਾਲ ਪਹਿਲਾਂ ਆਈਪੀਸੀ ਦੀ ਧਾਰਾ 376 (3) ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਔਫੈਂਸ (ਪੋਕਸੋ) ਐਕਟ, 2012 ਦੀ ਧਾਰਾ 6 ਦੇ ਤਹਿਤ ਕੇਸ ਦਰਜ ਕੀਤਾ ਸੀ।
27 ਸਾਲਾ ਮਤਰੇਏ ਭਰਾ ਨੇ ਆਪਣੀ 14 ਸਾਲਾ ਭੈਣ ਨਾਲ ਬਲਾਤਕਾਰ ਕੀਤਾ, ਜਿਸ ਕਾਰਨ ਉਹ ਗਰਭਵਤੀ ਹੋ ਗਈ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਉਸ ਨੂੰ ਨਰਸਿੰਗ ਹੋਮ ‘ਚ ਚੈੱਕਅਪ ਲਈ ਲਿਜਾਇਆ ਗਿਆ। ਪਹਿਲਾਂ ਪੰਚਕੂਲਾ ਪੁਲਿਸ ਨੇ ਜ਼ੀਰੋ ਐਫਆਈਆਰ ਦਰਜ ਕੀਤੀ ਸੀ, ਬਾਅਦ ਵਿੱਚ ਚੰਡੀਗੜ੍ਹ ਪੁਲਿਸ ਨੇ ਇਸ ਵਿੱਚ ਕੇਸ ਦਰਜ ਕੀਤਾ ਸੀ।
ਮੁਲਜ਼ਮ ਦੇ ਪਿਤਾ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਸੀ। ਉਸ ਨੇ ਸ਼ਿਕਾਇਤ ‘ਚ ਦੱਸਿਆ ਕਿ ਉਸ ਦੇ 2 ਲੜਕੇ ਪਹਿਲੀ ਪਤਨੀ ਤੋਂ ਸਨ ਜਦਕਿ 14 ਸਾਲ ਦੀ ਬੇਟੀ ਦੂਜੀ ਪਤਨੀ ਤੋਂ ਸੀ। ਉਸ ਨੂੰ ਪਤਾ ਲੱਗਾ ਕਿ ਉਸ ਦਾ ਲੜਕਾ ਆਪਣੀ ਹੀ ਭੈਣ ਨਾਲ ਬਲਾਤਕਾਰ ਕਰਦਾ ਸੀ।
ਇਸ ਦੇ ਨਾਲ ਹੀ ਦੋਸ਼ੀ ਨੇ ਅਦਾਲਤ ‘ਚ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਹਾਲਾਂਕਿ ਡੀਐੱਨਏ ਰਿਪੋਰਟ ‘ਚ ਉਸ ‘ਤੇ ਲੱਗੇ ਦੋਸ਼ ਸਾਬਤ ਹੋ ਚੁੱਕੇ ਹਨ। ਜਿਸ ਕਾਰਨ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਨੇ ਕਿਹਾ ਕਿ ਉਹ ਮਾਨਸਿਕ ਰੋਗੀ ਹੈ ਅਤੇ 2012 ਤੋਂ ਪੀਜੀਆਈ ਵਿੱਚ ਇਲਾਜ ਅਧੀਨ ਹੈ, ਪਰ ਅਦਾਲਤ ਨੇ ਉਸ ਦੀਆਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ।