ਕਪੂਰਥਲਾ ਜੇਲ੍ਹ ‘ਚ ਤਾਇਨਾਤ CRPF ਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ

ਸੁਲਤਾਨਪੁਰ ਲੋਧੀ 11 ਜੁਲਾਈ 2024 – ਜਲੰਧਰ ਅਤੇ ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿਚ ਤਾਇਨਾਤ ਸੀ. ਆਰ. ਪੀ. ਐੱਫ. ਹੈੱਡ ਕਾਂਸਟੇਬਲ ਦੀ ਆਪਣੀ ਸਰਵਿਸ ਰਾਈਫਲ ਤੋਂ ਗੋਲ਼ੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਆ ਰਹੀ ਹੈ। ਘਟਨਾ ਤੋਂ ਬਾਅਦ ਮ੍ਰਿਤਕ ਫ਼ੌਜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਸੀ. ਆਰ. ਪੀ. ਐੱਫ. ਹੈੱਡ ਕਾਂਸਟੇਬਲ ਅਨਿਲ ਕੁਮਾਰ ਪੁੱਤਰ ਧਰਮਪਾਲ ਵਾਸੀ ਝੁੰਝੁਨੂ, ਰਾਜਸਥਾਨ ਪਿਛਲੇ ਕਾਫੀ ਸਮੇਂ ਤੋਂ ਕਪੂਰਥਲਾ ਮਾਡਰਨ ਜੇਲ੍ਹ ’ਚ ਤਾਇਨਾਤ ਸੀ। ਬੀਤੀ ਰਾਤ ਡਿਊਟੀ ਦੌਰਾਨ ਉਕਤ ਹੈੱਡ ਕਾਂਸਟੇਬਲ ਨੂੰ ਉਸਦੀ ਸਰਵਿਸ ਰਾਈਫਲ ਤੋਂ ਅਚਾਨਕ ਗੋਲੀ ਲੱਗ ਗਈ। ਜਿਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਜਦੋਂਕਿ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਸੰਦੀਪ ਧਵਨ ਨੇ ਦੱਸਿਆ ਕਿ ਦੇਰ ਰਾਤ ਇਕ ਸੀ. ਆਰ. ਪੀ. ਐੱਫ. ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਜਿਸ ਦਾ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬੋਰਡ ਵਿਚ ਡਾ. ਹਰਪ੍ਰੀਤ ਮੋਮੀ, ਡਾ. ਅਮਨਜੋਤ ਅਤੇ ਡਾ. ਰਾਜੇਸ਼ ਚੰਦਰ ਸ਼ਾਮਲ ਹਨ। ਐੱਸ. ਐੱਮ. ਓ. ਡਾ. ਸੰਦੀਪ ਧਵਨ ਨੇ ਇਹ ਵੀ ਦੱਸਿਆ ਕਿ ਗੋਲੀ ਮ੍ਰਿਤਕ ਦੀ ਗਰਦਨ ਦੇ ਉਪਰੋਂ ਸਿਰ ਵੱਲ ਲੱਗੀ।

ਦੂਜੇ ਪਾਸੇ ਡੀ. ਐੱਸ. ਪੀ. ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੀ. ਆਰ. ਪੀ. ਐੱਫ. ਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬੀ. ਐੱਨ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੀ ਜੇਲ੍ਹ ‘ਚ ਹੋਈ ਸੀ ਲਾਰੈਂਸ ਦੀ ਇੰਟਰਵਿਊ: SIT ਨੇ ਹਾਈਕੋਰਟ ‘ਚ ਪੇਸ਼ ਕੀਤੀ ਰਿਪੋਰਟ

ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ