ਸੀਐਸ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰਨ ਦਾ ਐਲਾਨ

  • ਉਸ ਦੇ ਜੱਦੀ ਪਿੰਡ ਵਿਖੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ
  • ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਰਾਜ ਵਜੋਂ ਉਭਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਬੰਗਾ 2 ਜੁਲਾਈ-2023 ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸ਼ਹੀਦ-ਏ ਸ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੇ।ਓਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਦਾ ਹਰ ਕਾਰਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈ ਕੇ ਹੋਵੇਗਾ। ਉਨ੍ਹਾਂ ਕਿਹਾ ਕਿ ਧੰਨ ਹੈ ਇਹ ਧਰਤੀ ਜਿਸ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਮਹਾਨ ਨੇਤਾ ਨੂੰ ਜਨਮ ਦਿੱਤਾ ਹੈ।ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ ਹੈ। ਜਿਨ੍ਹਾਂ ਨੇ ਕੌਮੀ ਆਜ਼ਾਦੀ ਸੰਘਰਸ਼ ਦੀ ਵੇਦੀ ‘ਤੇ ਆਪਣੀ ਜਾਨ ਦੇ ਦਿੱਤੀ।

ਮੁੱਖ ਸਕੱਤਰ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਭਾਵੇਂ ਮਹਾਨ ਸ਼ਹੀਦ ਦੇ ਬਹੁਤੇ ਸੁਪਨੇ ਪੂਰੇ ਹੋ ਚੁੱਕੇ ਹਨ ਪਰ ਅਜੇ ਵੀ ਕਈ ਸੁਪਨੇ ਬਾਕੀ ਹਨ ਜੋ ਜਲਦੀ ਹੀ ਸਾਕਾਰ ਹੋ ਜਾਣਗੇ। ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਸਮੁੱਚੀ ਕੌਮ ਇਸ ਸ਼ਹੀਦ ਦੀ ਸਦਾ ਰਿਣੀ ਰਹੇਗੀ ਜਿਸ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ 23 ਸਾਲ ਦੀ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਮੁੱਖ ਸਕੱਤਰ ਨੇ ਕਿਹਾ ਕਿ ਛੋਟੀ ਉਮਰ ਵਿੱਚ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਿਸ ਨਾਲ ਦੇਸ਼ ਦੀ ਆਜ਼ਾਦੀ ਹੋਈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ। ਸ੍ਰੀ ਵਰਮਾ ਨੇ ਇਹ ਵੀ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲ ਕੇ ਭਾਰਤ ਨੂੰ ਤਰੱਕੀ ਅਤੇ ਖੁਸ਼ਹਾਲ ਦੇਸ਼ ਬਣਾਉਣਾ ਚਾਹੀਦਾ ਹੈ।

ਮੁੱਖ ਸਕੱਤਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਭਾਵੇਂ ਸੂਬੇ ਦੇ ਸਾਹਮਣੇ ਬਹੁਤ ਸਾਰੀਆਂ ਚੁਣੌਤੀਆਂ ਹਨ ਪਰ ਮੁੱਖ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਸਾਰਿਆਂ ‘ਤੇ ਕਾਬੂ ਪਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਇੱਕ ਨਿਰਣਾਇਕ ਸਰਕਾਰ ਹੈ ਜੋ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਯਾਦਗਾਰ ਨੂੰ ਹੋਰ ਨਵਾਂ ਰੂਪ ਦੇਣ ਲਈ ਵਿਸਤ੍ਰਿਤ ਯੋਜਨਾ ਵੀ ਉਲੀਕੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

600 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਨੂੰ 1 ਸਾਲ ਪੂਰਾ: ਮਾਨ ਨੇ ਕਿਹਾ ਪੰਜਾਬ ਨੂੰ ਬਣਾਵਾਂਗੇ ਬਿਜਲੀ ਸਰਪਲਸ ਸੂਬਾ

ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ