ਨਵੇਂ ਮੁੱਖ ਮੰਤਰੀ ਦੇ 16 ਮਾਰਚ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਸਕੱਤਰ, DGP ਅਤੇ ਵਧੀਕ ਮੁੱਖ ਸਕੱਤਰ/ਸੀ ਐਮ ਵੱਲੋਂ ਖਟਕੜ ਕਲਾਂ ਜਾ ਲਿਆ ਪ੍ਰਬੰਧਾਂ ਦਾ ਜਾਇਜ਼ਾ

ਖਟਕੜ ਕਲਾਂ (ਨਵਾਂਸ਼ਹਿਰ), 15 ਮਾਰਚ 2022 – ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਵੀ.ਕੇ. ਭਾਵੜਾ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ ਵੇਣੂ ਪ੍ਰਸਾਦ ਨੇ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਵਿਖੇ ਹੋਣ ਵਾਲੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸਮਾਗਮ ਲਈ ਪੁਖਤਾ ਪ੍ਰਬੰਧ ਕੀਤੇ ਜਾਣੇ ਹਨ, ਜਿਸ ਵਿੱਚ ਲੱਖਾਂ ਲੋਕਾਂ ਦੇ ਭਾਗ ਲੈਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ‘ਤੇ ਮੁੱਖ ਜ਼ੋਰ ਦਿੰਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਸਮਾਗਮ ‘ਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਤਿਵਾੜੀ, ਸ੍ਰੀ ਵੇਣੂ ਪ੍ਰਸਾਦ ਅਤੇ ਸ੍ਰੀ ਭਾਵੜਾ ਨੇ ਇਹ ਵੀ ਕਿਹਾ ਕਿ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੇਸ਼ੇਵਰ ਅਤੇ ਪੂਰਣ ਵਚਨਬੱਧਤਾ ਨਾਲ ਨਿਭਾਉਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀਆਂ ਜ਼ੋਨ ਵਾਰ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਮੈਗਾ ਈਵੈਂਟ ਹੈ ਜਿਸ ਵਿੱਚ ਕਈ ਰਾਜਾਂ ਦੇ ਮੁੱਖ ਮੰਤਰੀਆਂ ਸਮੇਤ ਪ੍ਰਮੁੱਖ ਹਸਤੀਆਂ ਦੇ ਭਾਗ ਲੈਣ ਦੀ ਉਮੀਦ ਹੈ। ਸ੍ਰੀ ਤਿਵਾੜੀ, ਸ੍ਰੀ ਵੇਣੂ ਪ੍ਰਸਾਦ ਅਤੇ ਸ੍ਰੀ ਭਾਵੜਾ ਨੇ ਕਿਹਾ ਕਿ ਇਸ ਸਮਾਗਮ ਨੂੰ ਨਿਰਵਿਘਨ ਅਤੇ ਮੁਸ਼ਕਲ ਰਹਿਤ ਨੇਪਰੇ ਚਾੜ੍ਹਨ ਲਈ ਜ਼ੋਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਉਂਕਿ ਇਹ ਇਤਿਹਾਸਕ ਮਹੱਤਤਾ ਵਾਲਾ ਇੱਕ ਵੱਡਾ ਸਮਾਗਮ ਹੈ ਅਤੇ ਸਮੁੱਚੇ ਦੇਸ਼ ਦੀ ਨਜ਼ਰ ਸੂਬੇ ਵੱਲ ਹੋਵੇਗੀ, ਇਸ ਲਈ ਇਸ ਨੂੰ ਸਫ਼ਲ ਬਣਾਉਣਾ ਹਰੇਕ ਅਧਿਕਾਰੀ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਹਰ ਇੱਕ ਸਹੂਲਤ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਾਹਨਾਂ ਦੀ ਪਾਰਕਿੰਗ, ਲੋਕਾਂ ਲਈ ਭੋਜਨ ਅਤੇ ਪਾਣੀ, ਸਟੇਜ, ਬਿਜਲੀ ਸਪਲਾਈ, ਜਲ ਸਪਲਾਈ, ਸੈਨੀਟੇਸ਼ਨ, ਸਿਹਤ, ਕਾਨੂੰਨ ਵਿਵਸਥਾ, ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਤਿਵਾੜੀ, ਸ੍ਰੀ ਵੇਣੂ ਪ੍ਰਸਾਦ ਅਤੇ ਸ੍ਰੀ ਭਾਵੜਾ ਨੇ ਸਾਰੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਮੈਗਾ ਈਵੈਂਟ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਤੋਂ ਪਹਿਲਾਂ ਸ੍ਰੀ ਤਿਵਾੜੀ, ਸ੍ਰੀ ਵੇਣੂ ਪ੍ਰਸਾਦ ਅਤੇ ਸ੍ਰੀ ਭਾਵੜਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਪ੍ਰਮੁੱਖ ਸਕੱਤਰ ਸੈਰ ਸਪਾਟਾ ਸ੍ਰੀ ਹੁਸਨ ਲਾਲ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸੈਨੀਟੇਸ਼ਨ ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਸ੍ਰੀ ਰਾਜ ਕਮਲ ਚੌਧਰੀ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ੍ਰੀ ਕੇ ਕੇ ਯਾਦਵ, ਏਡੀਜੀਪੀ ਸ੍ਰੀ ਐਮ ਐਫ ਫਾਰੂਕੀ, ਸੂਚਨਾ ਤੇ ਲੋਕ ਨਿਰਮਾਣ ਵਿਭਾਗ ਦੇ ਡਾਇਰੈਕਟਰ ਡਾ. ਸੁਮਿਤ ਜਾਰੰਗਲ, ਕਮਿਸ਼ਨਰ ਰੂਪਨਗਰ ਡਵੀਜ਼ਨ ਸ੍ਰੀ ਮਨਵੇਸ਼ ਸਿੱਧੂ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਐਸਐਸਪੀ ਸ੍ਰੀਮਤੀ ਕੰਵਰਦੀਪ ਕੌਰ ਅਤੇ ਹੋਰ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿੱਚ 16 ਮਾਰਚ ਦੀ ਛੁੱਟੀ ਦਾ ਐਲਾਨ

ਪੁਲਿਸ ਨੇ 36 ਘੰਟਿਆਂ ’ਚ ਸੁਲਝਾਇਆ ਗਊ ਹੱਤਿਆਵਾਂ ਦਾ ਮਾਮਲਾ