ਚੰਡੀਗੜ੍ਹ, 18 ਸਤੰਬਰ 2022 – ਚੰਡੀਗੜ੍ਹ ਦੀ ਨਿੱਜੀ ਯੂਨੀਵਰਸਿਟੀ ‘ਚ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਆਗੂਆਂ ਵੱਲੋਂ ਇਸ ਦੀ ਕਰੜੀ ਨਿੰਦਾ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ, “ਚੰਡੀਗੜ੍ਹ ਯੂਨੀਵਰਸਿਟੀ ਦੀ ਘਟਨਾ ਸ਼ਰਮਨਾਕ ਹੈ। ਜਿੰਮੇਵਾਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਸਾਡੀਆਂ ਧੀਆਂ ਦੀ ਇੱਜ਼ਤ ਅਤੇ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ। ਉਮੀਦ ਹੈ ਕਿ ਪੁਲਿਸ ਹਰਕਤ ਵਿੱਚ ਆਵੇਗੀ ਅਤੇ ਦੋਸ਼ੀਆਂ ਖਿਲਾਫ ਇੱਕ ਮਿਸਾਲ ਕਾਇਮ ਕਰੇਗੀ।”