ਚੰਡੀਗੜ੍ਹ, 14 ਜੁਲਾਈ 2022 – ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਮਾਮਲਾ 2003 ਦਾ ਹੈ ਜਦੋਂ ਉਨ੍ਹਾਂ ਨੂੰ ਕਬੂਤਰਬਾਜ਼ੀ ਦੇ ਮਾਮਲੇ ਸਜ਼ਾ ਸੁਣਾਈ ਗਈ ਸੀ। ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਪਟਿਆਲਾ ਦੀ ਅਦਾਲਤ ਨੇ ਬਰਕਰਾਰ ਰੱਖਿਆ ਹੈ।
ਐਫ.ਆਈ.ਆਰ ਨੰਬਰ 498 ਮਿਤੀ 27/08/03 ਅਧੀਨ ਸਦਰ ਪਟਿਆਲਾ ਪੁਲਿਸ ਸਟੇਸ਼ਨ ਵਿਖੇ 406,420,120ਬੀ,465,468,471 ਆਈ.ਪੀ.ਸੀ. ਅਤੇ ਭਾਰਤੀ ਪਾਸਪੋਰਟ ਐਕਟ ਵਿਚ ਐਚ.ਐਸ.ਗਰੇਵਾਲ ਦੀ ਅਦਾਲਤ ਨੇ ਅਪੀਲ ਦੇ ਖਿਲਾਫ ਦੋਸ਼ੀ ਗਾਇਕ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਕਰਯੋਗ ਹੈ ਕਿ ਦਲੇਰ ਮਹਿੰਦੀ ਨੂੰ ਜੇ.ਐਮ.ਆਈ.ਸੀ.ਪਟਿਆਲਾ ਵੱਲੋਂ 16.03.18 ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ।
ਹੁਣ ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਭੇਜਿਆ ਜਾ ਰਿਹਾ ਹੈ।

