ਤਰਨਤਾਰਨ, 6 ਅਕਤੂਬਰ 2025 – ਭਾਰਤ ਦੇ ਚੋਣ ਕਮਿਸ਼ਨ ਅੱਜ 6 ਅਕਤੂਬਰ ਨੂੰ ਪੰਜਾਬ ਦੇ ਤਰਨਤਾਰਨ ਦੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਤਰਨਤਾਰਨ ਦੀ ਜ਼ਿਮਨੀ ਚੋਣ ਲਈ ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ।
ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਚੋਣ ਐਲਾਨ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਇਹ ਸੀਟ ਲਗਭਗ ਤਿੰਨ ਮਹੀਨੇ ਪਹਿਲਾਂ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।

