ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਪੰਜਾਬ ਅੰਦਰ ਵੱਡੇ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 2 ਡਿਪਟੀ ਕਮਿਸ਼ਨਰਾਂ-ਕਮ-ਜਿ਼ਲ੍ਹਾ ਚੋਣ ਅਫਸਰਾਂ (ਡੀ.ਈ.ਓ.) ਅਤੇ ਅੱਠ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਬਠਿੰਡਾ ਦੇ ਨਵੇਂ ਡੀ.ਸੀ.-ਕਮ-ਡੀ.ਈ.ਓ. ਹੋਣਗੇ।
ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ ਐਸ.ਐਸ.ਪੀ. ਐਸ.ਏ.ਐਸ ਨਗਰ, ਧਰੁਮਨ. ਐਚ ਨਿੰਬਲੇ ਨੂੰ ਐਸ.ਐਸ.ਪੀ ਹੁਸ਼ਿਆਰਪੁਰ, ਪਾਟਿਲ ਕੇਤਨ ਬਾਲੀਰਾਮ ਨੂੰ ਐਸ.ਐਸ.ਪੀ. ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸ.ਐਸ.ਪੀ. ਤਰਨਤਾਰਨ, ਅਮਨੀਤ ਕੌਂਡਲ ਨੂੰ ਐਸ.ਐਸ.ਪੀ. ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।
https://www.facebook.com/thekhabarsaar/