ਹੋਲਾ ਮੁਹੱਲਾ ਮੌਕੇ ਡੀ ਸੀ ਰੂਪਨਗਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਆਦੇਸ਼ ਜਾਰੀ

ਸ੍ਰੀ ਅਨੰਦਪੁਰ ਸਾਹਿਬ 28 ਫਰਵਰੀ 2022:ਸ੍ਰੀਮਤੀ ਸੋਨਾਲੀ ਗਿਰਿ ਆਈ.ਏ.ਐਸ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਜਾਬਤਾ ਫੋਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ ਕਿਸੇ ਵੀ ਵਿਅਕਤੀ ਦੇ ਅਸਲਾ ਲੈ ਕੇ ਚੱਲਣ ਤੇ ਪੂਰਨ ਪਾਬੰਦੀ ਹੋਵੇਗੀ। ਪ੍ਰੰਤੂ ਇਹ ਪਾਬੰਦੀ ਡਿਊਟੀ ਤੇ ਤੈਨਾਤ ਪੁਲਿਸ/ਪੈਰਾ ਮਿਲਟਰੀ ਫੋਰਸਿਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀ ਹੋਵੇਗੀ। ਇਸ ਤੋ ਇਲਾਵਾ ਜੇਕਰ ਕੁਝ ਮਹੱਤਵਪੂਰਨ ਸਖਸੀਅਤਾ ਨੂੰ ਉਨ੍ਹਾਂ ਦੀ ਸੁਰੱਖਆ ਲਈ ਅਸਲਾ ਰੱਖਣ ਦੀ ਲੋੜ ਹੋਵੇਗੀ ਤਾਂ ਉਹ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੀ ਸਿਫਾਰਿਸ਼ ਉਪਰੰਤ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਤੋ ਸਪੈਸ਼ਲ ਪ੍ਰਵਾਨਗੀ ਲੈ ਕੇ ਅਸਲਾ ਰੱਖ ਸਕਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਹੋਲੇ ਮੁਹੱਲੇ ਦੌਰਾਨ ਗੁਲਾਲ ਵੇਚਣ ਅਤੇ ਗੁਲਾਲ ਉਡਾਉਣ/ਸੁੱਟਣ ਤੇ ਪੂਰਨ ਪਾਬੰਦੀ ਹੋਵੇਗੀ ਪ੍ਰੰਤੂ ਇਤਿਹਾਸਕ ਪ੍ਰੰਮਪਰਾਵਾ ਅਨੁਸਾਰ ਨਿਹੰਗ ਸਿੰਘਾਂ ਨੂੰ ਮਿਤੀ 19 ਮਾਰਚ ਨੂੰ ਨਗਰ ਕੀਰਤਨ ਦੌਰਾਨ ਗੁਲਾਲ ਦੀ ਵਰਤੋ ਤੇ ਛੋਟ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਹੋਲੇ ਮੁਹੱਲੇ ਦੌਰਾਨ ਆਮ ਪਬਲਿਕ ਵਲੋ ਪਟਾਂਕੇ/ ਆਤਿਸ਼ਬਾਜੀ ਚਲਾਉਣ ਤੇ ਪਾਬੰਦੀ ਹੋਵੇਗੀ ਪ੍ਰੰਤੂ ਐਸ.ਜੀ.ਪੀ.ਸੀ ਜਾਂ ਹੋਰ ਧਾਰਮਿਕ ਅਦਾਰਿਆਂ ਨੂੰ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਵਾਨਗੀ ਨਾਲ ਵਿਧੀਬੱਧ ਤਰੀਕੇ ਨਾਲ ਆਤਿਸਬਾਜ਼ੀ ਚਲਾਉਣ ਦੀ ਪਾਬੰਦੀ ਤੇ ਛੋਟ ਹੋਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਹੋਲੇ ਮੁਹੱਲੇ ਦੋਰਾਨ ਭੰਗ, ਤੰਬਾਕੂ, ਸਿਗਰਟ, ਬੀੜੀ, ਜਰਦਾ, ਗੁਟਕਾ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਹ ਵੀ ਆਦੇਸ਼ ਜਾਰੀ ਕੀਤੇ ਹਨ ਕਿ ਹੋਲੇ ਮਹੱਲੇ ਦੌਰਾਨ ਕਾਂਰਾਂ, ਮੋਟਰ ਸਾਈਕਲਾਂ ਜਾਂ ਹੋਰ ਵਾਹਨਾਂ ਵਲੋਂ ਪ੍ਰੈਸ਼ਰ ਹਾਰਨ ਵਜਾਉਣ ਤੇ ਅਤੇ ਕੋਈ ਅਜਿਹਾ ਯੰਤਰ ਜਿਸ ਨਾਲ ਉਚੀਆ ਆਵਾਜਾਂ ਨਿਕਲਦੀਆਂ ਹੋਣ ਲਗਾਉਣ ਤੇ ਅਤੇ ਸਲੈਸਰ ਉਤਾਰ ਕੇ ਵਾਹਨ ਚਲਾਉਣ ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 14 ਮਾਰਚ ਤੋ 19 ਮਾਰਚ ਤੱਕ ਲਾਗੂ ਰਹਿਣਗੇ। ਇਹ ਹੁਕਮ ਮਾਮਲੇ ਦੀ ਤਤਪਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਕ ਤਰਫਾ ਪਾਸ ਕੀਤਾ ਜਾਂਦਾ ਹੈ।

ਆਪਣੇ ਆਦੇਸ਼ ਵਿਚ ਉਨ੍ਹਾਂ ਕਿਹਾ ਹੈ ਕਿ ਹੋਲਾ ਮੁਹੱਲਾ ਦਾ ਇਤਿਹਾਸਕ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 14 ਤੋ 19 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰਾਂ ਲੱਖਾਂ ਸ਼ਰਧਾਲੂ ਇਸ ਮੌਕੇ ਤੇ ਧਾਰਮਿਕ ਭਾਵਨਾਂਵਾਂ ਨਾਲ ਇਨ੍ਹਾਂ ਨਗਰਾਂ ਵਿਚ ਆਉਣਗੇ। ਇਸ ਮੌਕੇ ਇਹ ਯਕੀਨੀ ਬਣਾਉਣਾ ਜਰੂਰੀ ਹੈ ਕਿ ਪਬਲਿਕ ਦੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਵਲੋਂ ਕੋਈ ਅਜਿਹੀ ਕਾਰਵਾਈ ਨਾ ਕੀਤੀ ਜਾਏ, ਜਿਸ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ ਜਾਂ ਉਹ ਤੰਗ ਪ੍ਰੇਸ਼ਾਨ ਹੋਣ। ਇਸ ਲਈ ਲੋਕ ਹਿੱਤ ਵਿਚ ਅਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਇਹ ਜਰੂਰੀ ਸਮਝਿਆ ਜਾਂਦਾ ਹੈ ਕਿ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾਂ ਦੌਰਾਨ ਲੋਕਾਂ ਦੀਆਂ ਭਾਵਨਾਂਵਾਂ ਨੂੰ ਠੇਸ ਪਹੁੰਚਾਉਣ ਅਤੇ ਤੰਗ ਪ੍ਰੇਸ਼ਾਨ ਕਰਨ ਵਾਲੀਆ ਗਤੀਵਿਧੀਆਂ ਨੂੰ ਰੋਕਣ ਲਈ ਮਿਤੀ 14 ਤੋ 19 ਮਾਰਚ ਤੱਕ ਇਹ ਜਰੂਰੀ ਪਾਬੰਦੀਆਂ ਲਗਾਈਆਂ ਜਾਣ। ਜਿਸ ਨਾਲ ਸੰਗਤਾਂ ਤੇ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਦਿੱਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਯੂਕਰੇਨ ‘ਚ ਫਸੇ ਲੋਕਾਂ ਲਈ ਅੱਗੇ ਆਏ ਰਵੀ ਸਿੰਘ ਖਾਲਸਾ

ਚਚੇਰੇ ਭਰਾ ਤੋਂ ਪ੍ਰੇਸ਼ਾਨ ਭੈਣ ਨੇ ਕੀਤੀ ਖੁਦਕੁਸ਼ੀ: ਜਬਰੀ ਬਣਾਉਦਾ ਸੀ ਸਰੀਰਕ ਸਬੰਧ