DC ਦਫਤਰ ਕਰਮਚਾਰੀਆਂ ਨੇ ਹੜਤਾਲ ਲਈ ਵਾਪਸ, ਰੋਪੜ ਦੇ MLA ਨੇ ਵੀਡੀਓ ਜਾਰੀ ਕਰ ਦਿੱਤਾ ਸਪੱਸ਼ਟੀਕਰਨ

  • ਵੀਡੀਓ ਜਾਰੀ ਕਰ ਦਿੱਤਾ ਸਪੱਸ਼ਟੀਕਰਨ,
  • ਕਿਹਾ ਕਰਮਚਾਰੀਆਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ
  • ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਕਲਮਛੋੜ ਹੜਤਾਲ ਵਾਪਿਸ ਲਈ ਗਈ

ਰੂਪਨਗਰ, 27 ਜੁਲਾਈ 2023: ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਆਪਣੇ ਵਤੀਰੇ ‘ਤੇ ਸਪੱਸ਼ਟੀਕਰਨ ਦਿੱਤਾ ਹੈ, ਜਿਸ ਮਗਰੋਂ ਡੀਸੀ ਕਾਮਿਆਂ ਨੇ ਹੜਤਾਲ ਵਾਪਸ ਲੈ ਲਈ ਹੈ। ਜਾਣਕਾਰੀ ਮੁਤਾਬਿਕ, ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਨੇ ਸ਼ੁਰੂ ਕੀਤੀ ਗਈ ਕਲਮ ਛੋੜ ਹੜਤਾਲ ਵਾਪਿਸ ਲੈਣ ਦਾ ਫੈਸਲਾ ਲਿਆ ਹੈ। ਹੁਣ ਸਾਰੇ ਮੁਲਾਜ਼ਮ ਵੀਰਵਾਰ ਤੋਂ ਆਪਣੇ ਦਫਤਰਾਂ ਵਿਚ ਵਾਪਿਸ ਕੰਮਾਂ ’ਤੇ ਪਰਤ ਆਉਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ, ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਜਸਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਤਹਿਸੀਲਦਾਰ ਰੂਪਨਗਰ ਦੇ ਦਫਤਰ ਵਿਖੇ ਕੀਤੀ ਗਈ ਅਚਨਚੇਤ ਚੈਕਿੰਗ ਕਰਨ ਉੱਤੇ ਉਹਨਾਂ ਦੇ ਮਾਨ ਸਨਮਾਨ ਨੂੰ ਠੇਸ ਪਹੁੰਚਣ ਦੇ ਰੋਸ ਵਜੋਂ ਜ਼ਿਲ੍ਹੇ ਰੂਪਨਗਰ ਵਿਖੇ ਕਲਮਛੋੜ ਹੜਤਾਲ ਕੀਤੀ ਗਈ ਸੀ।

ਜਿਸ ਸਬੰਧੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹਨਾਂ ਦਾ ਕਰਮਚਾਰੀਆਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਇਸ ਸਬੰਧਤ ਵਿਧਾਇਕ ਵਲੋਂ ਸੋਸ਼ਲ ਮੀਡੀਆ ਵਿਖੇ ਵੀਡਿਓ ਅਪਲੋਡ ਕੀਤੀ ਗਈ ਹੈ।

ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਜਥੇਬੰਦੀ ਵਲੋਂ ਸਹਿਮਤੀ ਪ੍ਰਗਟਾਈ ਹੈ ਕਿ ਆਮ ਜਨਤਾ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਜ਼ਿਲ੍ਹਾ ਰੂਪਨਗਰ ਵਿਖੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ, ਜਥੇਬੰਦੀਆਂ ਵਲੋਂ ਆਪਣੀ ਕਲਮਛੋੜ ਹੜਤਾਲ ਵਾਪਿਸ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਹੁਣ ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਐਸੋਸੀਏਸ਼ਨ, ਰੂਪਨਗਰ ਦੇ ਸਾਰੇ ਮੁਲਾਜ਼ਮ ਅੱਜ ਵੀਰਵਾਰ ਸਵੇਰ ਤੋਂ ਆਪਣੇ ਦਫ਼ਤਰਾਂ ਵਿਖੇ ਡਿਊਟੀ ਨਿਭਾਉਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਏਸ਼ੀਅਨ ਗੱਤਕਾ ਫੈਡਰੇਸ਼ਨ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਰਾਸ਼ਟਰੀ ਖੇਡਾਂ ‘ਚ ਸ਼ਾਮਲ ਕਰਨ ਲਈ ਖੁਸ਼ੀ ਦਾ ਪ੍ਰਗਟਾਵਾ

ਲਾਰੈਂਸ ਦਾ ਕਰੀਬੀ ਸਲਮਾਨ ਨੂੰ ਧਮਕੀ ਦੇਣ ਵਾਲਾ ਗੈਂਗਸਟਰ ਵਿਕਰਮ ਬਰਾੜ ਗ੍ਰਿਫਤਾਰ: ਮੂਸੇਵਾਲਾ ਦੇ ਕ+ਤ+ਲ ‘ਚ ਵੀ ਸੀ ਸ਼ਾਮਲ