ਘਰ ‘ਚੋਂ ਮਿਲੀਆਂ 2 ਮਾਸੂਮ ਬੱਚਿਆਂ ਦੀਆਂ ਲਾ+ਸ਼ਾਂ, ਮਾਤਾ-ਪਿਤਾ ਹੋਏ ਫਰਾਰ

ਗੁਰਦਾਸਪੁਰ, 5 ਮਾਰਚ 2024 – ਗੁਰਦਾਸਪੁਰ ਦੇ ਕਸਬਾ ਕਲਾਨੌਰ ‘ਚ ਸ਼ਿਵ ਮੰਦਿਰ ਨੇੜੇ ਸਥਿਤ ਘਰ ‘ਚੋਂ ਦੋ ਮਾਸੂਮ ਭਰਾ-ਭੈਣ ਦੀਆਂ ਲਾਸ਼ਾਂ ਮਿਲੀਆਂ ਹਨ। ਪੁਲਿਸ ਅਧਿਕਾਰੀਆਂ ਨੇ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਚਿਆਂ ਦੀ ਪਛਾਣ 3 ਸਾਲਾ ਪੁੱਤਰ ਹਰਪ੍ਰੀਤ ਅਤੇ 6 ਸਾਲਾ ਧੀ ਜਸਪ੍ਰੀਤ ਕੌਰ ਵਜੋਂ ਹੋਈ ਹੈ। ਦੋਵੇਂ ਬੱਚਿਆਂ ਦਾ ਪਿਤਾ ਹਰਪਾਲ ਸਿੰਘ ਅਤੇ ਮਾਂ ਅਮਨ ਘਰੋਂ ਫਰਾਰ ਦੱਸੇ ਜਾ ਰਹੇ ਹਨ।

ਮੌਕੇ ’ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਲੱਗਦਾ ਹੈ ਕਿ ਦੋਵਾਂ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ ਹੈ। ਜਿਸ ਕਾਰਨ ਬੱਚਿਆਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਤਾ ਨੇ ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਿਆ ਹੈ।

ਇੱਕ ਗੁਆਂਢੀ ਨੇ ਦੱਸਿਆ ਕਿ ਕਤਲ ਕੀਤੇ ਗਏ ਬੱਚਿਆਂ ਦਾ ਪਿਤਾ ਹਰਪਾਲ ਸਿੰਘ ਦਰਜ਼ੀ ਦਾ ਕੰਮ ਕਰਦਾ ਸੀ ਅਤੇ ਉਸ ਦੀ ਮਾਤਾ ਅਮਨਪ੍ਰੀਤ ਕੌਰ ਘਰੇਲੂ ਔਰਤ ਸੀ।ਉਸ ਨੇ ਦੱਸਿਆ ਕਿ ਪਤੀ-ਪਤਨੀ ਵਿਚਕਾਰ ਹਮੇਸ਼ਾ ਲੜਾਈ-ਝਗੜਾ ਰਹਿੰਦਾ ਸੀ, ਜਿਸ ਕਾਰਨ ਔਰਤ ਅਮਨਪ੍ਰੀਤ ਕੌਰ ਤਿੰਨ ਦਿਨ ਪਹਿਲਾਂ ਘਰੋਂ ਚਲੀ ਗਈ ਸੀ।

ਉਸ ਨੇ ਦੱਸਿਆ ਕਿ ਜਦੋਂ ਹਰਪਾਲ ਸਿੰਘ ਜਿਸ ਕੋਲ ਦਰਜ਼ੀ ਦਾ ਕੰਮ ਕਰਦਾ ਸੀ, ਉਸ ਨੂੰ ਬੁਲਾਉਣ ਲਈ ਉਸ ਦੇ ਘਰ ਗਿਆ ਤਾਂ ਉਸ ਨੇ ਦੇਖਿਆ ਕਿ ਘਰ ਵਿਚ ਕੋਈ ਨਹੀਂ ਸੀ ਅਤੇ ਘਰ ਦੇ ਬੈੱਡਾਂ ‘ਤੇ ਬੱਚਿਆਂ ਦੀਆਂ ਲਾਸ਼ਾਂ ਪਈਆਂ ਸਨ, ਤਾਂ ਉਸ ਨੇ ਸੂਚਨਾ ਦਿੱਤੀ | ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਕਲਾਨੌਰ ਦੇ ਐਸ.ਐਚ.ਓ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਤੋਂ ਸੂਚਨਾ ਮਿਲੀ ਸੀ ਕਿ ਕਲਾਨੌਰ ਸ਼ਿਵ ਮੰਦਿਰ ਨੇੜੇ ਇੱਕ ਘਰ ਵਿੱਚ ਦੋ ਬੱਚਿਆਂ ਦੀਆਂ ਲਾਸ਼ਾਂ ਪਈਆਂ ਹਨ, ਜਦੋਂ ਉਨ੍ਹਾਂ ਉੱਥੇ ਜਾ ਕੇ ਦੇਖਿਆ ਤਾਂ ਘਰ ਵਿੱਚ ਕੋਈ ਮੌਜੂਦ ਨਹੀਂ ਸੀ ਤਾਂ ਉਨ੍ਹਾਂ ਦੱਸਿਆ ਕਿ ਦੇਖਣ ਨੂੰ ਲੱਗ ਰਿਹਾ ਹੀ ਕਿ ਬੱਚਿਆਂ ਦੇ ਪਿਤਾ ਨੇ ਬੱਚਿਆਂ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਹੈ।

ਉਹ ਮੌਕੇ ਤੋਂ ਫਰਾਰ ਹੋ ਗਿਆ ਕਿਉਂਕਿ ਬੱਚਿਆਂ ਦੀ ਮਾਂ ਪਹਿਲਾਂ ਹੀ ਕਿਸੇ ਨਾਲ ਫ਼ਰਾਰ ਹੋ ਗਈ ਸੀ, ਜਿਵੇਂ ਕਿ ਨੇੜਲੇ ਗੁਆਂਢੀ ਦੱਸ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਦੇ ‘ਰੰਗਲੇ ਪੰਜਾਬ’ ਦੇ ਤੀਜੇ ਬਜਟ ਦੀ ਪਹਿਲੀ ਝਲਕ ਆਈ ਸਾਹਮਣੇ

ਇਲੈਕਟੋਰਲ ਬਾਂਡ ਮਾਮਲਾ: SBI ਨੇ ਜਾਣਕਾਰੀ ਦੇਣ ਲਈ ਮੰਗਿਆ ਸਮਾਂ