ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਦੇਹਾਂਤ : ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 29 ਜੁਲਾਈ 2025- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਸ. ਗੁਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਗੁਰਵਿੰਦਰ ਸਿੰਘ ਦੇ ਅਚਾਨਕ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਿਸ਼ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਅਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼

ਤਲਾਕ ਹੋਣ ਤੋਂ 7 ਮਹੀਨੇ ਬਾਅਦ ਦਰਜ ਹੋਈ FIR ਰੱਦ: ਹਾਈ ਕੋਰਟ ਨੇ ਦਿੱਤੇ ਹੁਕਮ