ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਬਰਨਾਲਾ, 15 ਅਕਤੂਬਰ 2024 – ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ ਹੈ।

ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਪੁਲਿਸ ਮੁਲਾਜ਼ਮ ਆਈਆਰਬੀ ਬਰਨਾਲਾ ਵਿਖੇ ਚੋਣ ਡਿਊਟੀ ’ਤੇ ਸੀ। ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਦਾ ਵਸਨੀਕ ਸੀ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਮੁਲਾਜ਼ਮ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਦਾਕਾਰਾ ਆਲੀਆ ਭੱਟ ਖ਼ਤਰਨਾਕ ਬੀਮਾਰੀ ਦਾ ਹੋਈ ਸ਼ਿਕਾਰ, ਪੜ੍ਹੋ ਵੇਰਵਾ

ਬੈਲੇਟ ਪੇਪਰ ਤੇ ਬਦਲ ਗਏ ਚੋਣ ਨਿਸ਼ਾਨ: ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿੱਚ ਰੁਕੀ ਵੋਟਿੰਗ