ਫਾਜ਼ਿਲਕਾ, 15 ਅਕਤੂਬਰ 2024 – ਫਾਜ਼ਿਲਕਾ ਤੋਂ ਪੰਚਾਇਤੀ ਚੋਣ ਡਿਊਟੀ ਲਈ ਜਲੰਧਰ ਆਏ ਇਕ ਅਧਿਆਪਕ ਦੀ ਸੋਮਵਾਰ ਰਾਤ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਜਲੰਧਰ ਦੇ ਆਦਮਪੁਰ ਥਾਣੇ ਦੇ ਐਸਐਚਓ ਰਵਿੰਦਰ ਪਾਲ ਸਿੰਘ ਨੇ ਦੱਸਿਆ – ਦੇਰ ਰਾਤ ਡਿਊਟੀ ਲਈ ਆਏ ਅਧਿਆਪਕ ਅਮਰਿੰਦਰ ਸਿੰਘ ਦੀ ਮੌਤ ਹੋ ਗਈ ਹੈ। ਉਹ ਰਾਤ ਕਰੀਬ 10 ਵਜੇ ਪੋਲਿੰਗ ਬੂਥ ‘ਤੇ ਆਪਣੇ ਕਮਰੇ ‘ਚ ਆਰਾਮ ਕਰ ਰਹੇ ਸਨ। ਇਸ ਦੌਰਾਨ ਉਸ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ।
ਅਮਰਿੰਦਰ ਸਿੰਘ ਡਿਊਟੀ ਲਈ ਫਾਜ਼ਿਲਕਾ ਤੋਂ ਜਲੰਧਰ ਆਇਆ ਹੋਇਆ ਸੀ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਇਹ ਦਿਲ ਦਾ ਦੌਰਾ ਪੈਣ ਦਾ ਮਾਮਲਾ ਜਾਪਦਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮਾਮਲਾ ਸਪੱਸ਼ਟ ਹੋਵੇਗਾ। ਐੱਸਐੱਚਓ ਰਵਿੰਦਰਪਾਲ ਸਿੰਘ ਨੇ ਦੱਸਿਆ- ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।