ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌ+ਤ: ਗਰਾਊਂਡ ‘ਚੋਂ ਮਿਲੀ ਲਾ+ਸ਼

  • ਨੇੜੇ ਪਈ ਸੀ ਸਰਿੰਜ
  • ਨਹੀਂ ਹੋ ਸਕੀ ਪਛਾਣ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਗੁਰਦਾਸਪੁਰ, 28 ਦਸੰਬਰ 2023 – ਗੁਰਦਾਸਪੁਰ ਦੇ ਬਟਾਲਾ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਰੋਜ਼ ਸਿਨੇਮਾ ਰੋਡ ਨੇੜੇ ਗਰਾਊਂਡ ਵਿੱਚ ਪਈ ਮਿਲੀ। ਲਾਸ਼ ਦੇ ਕੋਲ ਨਸ਼ੇ ਦਾ ਟੀਕਾ ਪਿਆ ਮਿਲਿਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਲਾਂਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

ਨੌਜਵਾਨਾਂ ਨੂੰ ਸਭ ਤੋਂ ਪਹਿਲਾਂ ਦੇਖਣ ਵਾਲੇ ਰਾਹਗੀਰਾਂ ਪਰਗਟ ਸਿੰਘ ਅਤੇ ਸਰਵਣ ਸਿੰਘ ਨੇ ਦੱਸਿਆ ਕਿ ਇਸ ਥਾਂ ’ਤੇ ਕਈ ਵਾਰ ਨੌਜਵਾਨਾਂ ਨੂੰ ਨਸ਼ੇ ਵਿੱਚ ਧੁੱਤ ਦੇਖਿਆ ਗਿਆ ਹੈ। ਅੱਜ ਜਦੋਂ ਉਹ ਇੱਥੋਂ ਲੰਘ ਰਹੇ ਸੀ ਤਾਂ ਉਸ ਨੇ ਇੱਕ ਨੌਜਵਾਨ ਨੂੰ ਡਿੱਗੇ ਪਏ ਦੇਖਿਆ। ਜਦੋਂ ਉਨ੍ਹਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਨੇੜੇ ਨਸ਼ੇ ਦਾ ਟੀਕਾ ਵੀ ਪਿਆ ਹੋਇਆ ਸੀ। ਫਿਰ ਉਨ੍ਹਾਂ ਨੇ ਮੌਕੇ ‘ਤੇ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਨੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ। ਨੌਜਵਾਨ ਦੀ ਪਛਾਣ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਪੁਲੀਸ ਪਹਿਲਾਂ ਵੀ ਕਈ ਵਾਰ ਇੱਥੇ ਛਾਪੇ ਮਾਰ ਚੁੱਕੀ ਹੈ। ਇਸ ਦੌਰਾਨ ਮੌਕੇ ’ਤੇ ਪੁੱਜੇ ਥਾਣਾ ਸਿਵਲ ਲਾਈਨ ਬਟਾਲਾ ਦੇ ਐਸਐਚਓ ਸੁਖਰਾਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲੀਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਨੌਜਵਾਨ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ ਹੈ। ਜਿਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਤਾਂ ਜੋ ਪਤਾ ਲੱਗ ਸਕੇ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ। ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨੌਜਵਾਨ ਦੀ ਪਛਾਣ ਕਰਨ ਲਈ ਆਸ-ਪਾਸ ਦੇ ਲੋਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਐਸ ਡੀ ਐਮ ਨੂੰ ਦਫਤਰ ’ਚ ਕਿਸਾਨਾਂ ਨੇ 5 ਘੰਟੇ ਤੱਕ ਬਣਾਈ ਰੱਖਿਆ ਬੰਧਕ

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ+ਤ: 2019 ‘ਚ ਸਟੱਡੀ ਵੀਜ਼ੇ ‘ਤੇ ਗਿਆ ਸੀ ਵਿਦੇਸ਼