ਕੈਨੇਡਾ ‘ਚ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌ+ਤ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼

  • ਹੁਸ਼ਿਆਰਪੁਰ ਦੇ ਪਿੰਡ ਕੋਠੀ ਦੇ ਸਚਿਨ ਭਾਟੀਆ ਦੀ ਬੁਖਾਰ ਤੋਂ ਬਾਅਦ ਸਿਹਤ ਵਿਗੜਨ ਕਾਰਨ ਮੌਤ ਹੋਈ

ਹੁਸ਼ਿਆਰਪੁਰ, 9 ਅਗਸਤ 2023 – ਕੈਨੇਡਾ ਵਿੱਚ ਪੰਜਾਬ ਦੇ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਝੱਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ। ਮ੍ਰਿਤਕ ਦੀ ਉਮਰ 26 ਸਾਲ ਸੀ। ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ।

ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਵੀ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ। ਰਸਤੇ ਵਿੱਚ ਉਸਨੇ ਹਲਕਾ ਬੁਖਾਰ ਹੋਣ ਬਾਰੇ ਦੱਸਿਆ, ਜਿਸ ਤੋਂ ਬਾਅਦ ਮੈਂ ਉਸਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਦਵਾਈ ਲੈਣ ਲਈ ਕਿਹਾ। ਪੁੱਤ ਘਰ ਪਹੁੰਚ ਗਿਆ। ਇਸ ਤੋਂ ਬਾਅਦ ਬੇਟੀ ਨਾਲ ਗੱਲ ਕੀਤੀ ਅਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ 2 ਘੰਟੇ ਬਾਅਦ ਬੇਟੀ ਨੇ ਫੋਨ ਕੀਤਾ, ਜਿਸ ਨੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ ਹੈ।

ਬੇਟੀ ਨੇ ਦੱਸਿਆ ਕਿ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ। ਬੇਟੀ ਨੇ ਦੱਸਿਆ ਕਿ ਸਚਿਨ ਦੀ ਲਾਸ਼ ਨੂੰ 2 ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ ‘ਚ ਰੱਖਿਆ ਜਾਵੇਗਾ। ਪਰਿਵਾਰ ਨੇ ਸਰਕਾਰ ਨੂੰ ਪੁੱਤ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਅਤੇ ਵਿਜੇ ਸਾਂਪਲਾ ਨੇ ਵੀ ਪੀੜਤ ਪਰਿਵਾਰ ਨਾਲ ਫੋਨ ‘ਤੇ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਨੀਪੁਰ ਹਿੰਸਾ ਦੇ ਵਿਰੋਧ ‘ਚ ਪੰਜਾਬ ਬੰਦ ਦੌਰਾਨ ਮੋਗੇ ‘ਚ ਚੱਲੀ ਗੋ+ਲੀ , ਕਈ ਥਾਵਾਂ ‘ਤੇ ਬੰਦ ਦਾ ਮੁਕੰਮਲ ਅਸਰ, ਕਈ ਥਾਵਾਂ ‘ਤੇ ਬੇ-ਅਸਰ

PAU ਦੀ ਵਿਦਿਆਰਥਣ ਨੂੰ ਕੈਨੇਡਾ ਦੀ ਯੂਨੀਵਰਸਿਟੀ ਵਿੱਚ ਖੋਜ ਲਈ ਮੌਕਾ ਮਿਲਿਆ