ਹਾਈਵੇ ‘ਤੇ ਖੜ੍ਹੇ ਟਰਾਲੇ ਨਾਲ ਟਕਰਾਈ ਤੇਜ਼ ਰਫਤਾਰ ਕਾਰ, ਹਾਦਸੇ ‘ਚ ਪਤੀ-ਪਤਨੀ ਦੀ ਮੌ+ਤ

ਲੁਧਿਆਣਾ, 22 ਫਰਵਰੀ 2023 – ਲੁਧਿਆਣਾ ‘ਚ ਸਵਿਫਟ ਕਾਰ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਹਾਦਸੇ ਵਿੱਚ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਆਸਪਾਸ ਦੇ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਹਾਦਸਾ ਕਸਬਾ ਖੰਨਾ ਦੇ ਪਿੰਡ ਕਿਸ਼ਨਗੜ੍ਹ ਨੇੜੇ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਚਰਨਜੀਤ ਸਿੰਘ ਚਰਨੀ (50) ਅਤੇ ਗਿਆਨ ਕੌਰ (47) ਵਜੋਂ ਹੋਈ ਹੈ। ਮ੍ਰਿਤਕ ਪਾਇਲ ਦੇ ਪਿੰਡ ਅਸਲਾਪੁਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਦੋ ਬੱਚੇ ਹਨ। ਦੋਵੇਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਹੇ ਸਨ।

ਪਿੰਡ ਅਸਲਾਪੁਰ ਵਾਸੀ ਸ਼ਿੰਦਾ ਨੇ ਦੱਸਿਆ ਕਿ ਚਰਨੀ ਦੋ ਦਿਨ ਪਹਿਲਾਂ ਕਿਸੇ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਕਾਰ ਵਿੱਚ ਇੱਕ ਸੋਟੀ ਪਈ ਸੀ ਜੋ ਅਚਾਨਕ ਬ੍ਰੇਕ ਦੇ ਹੇਠਾਂ ਆ ਗਈ। ਹਾਦਸੇ ਸਮੇਂ ਬ੍ਰੇਕਾਂ ਨਹੀਂ ਲੱਗੀਆਂ, ਜਿਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਇਹ ਟਰਾਲੇ ਨਾਲ ਟਕਰਾ ਗਈ।

ਟਰਾਲਾ ਚਾਲਕ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਦਾਦਾ ਮੋਟਰ ’ਤੇ ਟਰਾਲੇ ਦੀ ਸਰਵਿਸ ਕਰਵਾਉਣ ਲਈ ਆਇਆ ਸੀ। ਉਸ ਦੀ ਕਾਰ ਸੜਕ ਤੋਂ ਕਰੀਬ 5 ਤੋਂ 7 ਫੁੱਟ ਹੇਠਾਂ ਸੀ। ਉਹ ਦਾਦਾ ਮੋਟਰ ਵਾਲਾ ਗੇਟ ਪਾਸ ਕਰਵਾਉਣ ਗਿਆ ਸੀ। ਜਦੋਂ ਉਹ ਵਾਪਸ ਆਇਆ ਤਾਂ ਇਕ ਕਾਰ ਉਸ ਦੀ ਟਰਾਲੇ ਨਾਲ ਟਕਰਾ ਗਈ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ ਸਨ ਪਰ ਫਿਰ ਵੀ ਦੋਵੇਂ ਬਚ ਨਹੀਂ ਸਕੇ। ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ।

ਪੁਲਸ ਦਾ ਕਹਿਣਾ ਹੈ ਕਿ ਸੂਚਨਾ ਮਿਲਦੇ ਹੀ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਾਇਲ ਵਿਖੇ ਰਖਵਾਇਆ ਗਿਆ ਹੈ। ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BJP ਲੀਡਰ ਹਰਜੀਤ ਗਰੇਵਾਲ ‘ਤੇ ਹੋਈ FIR, ਪੜ੍ਹੋ ਕਿਉਂ ?

ਮਾਨ ਵੱਲੋਂ ਸੂਬੇ ਭਰ ਦੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ