ਵਿਆਹੁਤਾ ਔਰਤ ਦੀ ਮੌ+ਤ, ਬੱਚੀ ਨੂੰ ਜਨਮ ਦੇਣ ਤੋਂ ਬਾਅਦ ਤੋੜਿਆ ਦਮ, ਸਹੁਰਿਆਂ ‘ਤੇ ਲੱਗੇ ਦੋਸ਼

ਜਲਾਲਾਬਾਦ, 24 ਜੂਨ 2023 – ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੀ ਦਸਮੇਸ਼ ਨਗਰੀ ਵਿੱਚ ਰਹਿਣ ਵਾਲੀ ਇੱਕ ਔਰਤ ਦੀ ਮੌਤ ਹੋ ਗਈ ਹੈ। ਬੱਚੀ ਨੂੰ ਜਨਮ ਦੇਣ ਤੋਂ ਬਾਅਦ ਔਰਤ ਨੇ ਦਮਤੋੜ ਦਿੱਤਾ। ਮ੍ਰਿਤਕ ਵਿਆਹੁਤਾ ਲੜਕੀ ਦੇ ਮਾਪਿਆਂ ਨੇ ਉਸ ਦੇ ਸਹੁਰਿਆਂ ’ਤੇ ਦਾਜ ਲਈ ਉਸ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਰਮਨਦੀਪ ਸਿੰਘ ਵਾਸੀ ਦਸਮੇਸ਼ ਨਗਰੀ ਨੇ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹਲਕਾ ਗੁਰੂਹਰਸਹਾਏ ਦੇ ਪਿੰਡ ਬਿੱਲੀਮਾਰ ਵਿਖੇ ਪੂਰੇ ਰੀਤੀ-ਰਿਵਾਜਾਂ ਨਾਲ ਹੋਇਆ ਸੀ। ਵਿਆਹ ਵਿੱਚ ਸੋਨੇ ਦੇ ਗਹਿਣੇ ਅਤੇ ਸਵਿਫਟ ਕਾਰ ਵੀ ਦਿੱਤੀ ਗਈ। ਉਸ ਨੇ ਆਪਣੀ ਭੈਣ ਦੇ ਸਹੁਰਿਆਂ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸਰਬਜੀਤ ਨੂੰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗੇ।

ਰਮਨਦੀਪ ਅਨੁਸਾਰ ਪੁਲਿਸ ਵੱਲੋਂ ਕਈ ਵਾਰ ਰਾਜ਼ੀਨਾਮਾ ਵੀ ਕੀਤਾ ਗਿਆ। ਦੂਜੇ ਪਾਸੇ ਜਦੋਂ ਸਹੁਰੇ ਵਾਲਿਆਂ ਨੂੰ ਪਤਾ ਲੱਗਾ ਕਿ ਲੜਕਾ ਬੱਚੀ ਨੂੰ ਲੈ ਕੇ ਜਾ ਰਿਹਾ ਹੈ ਤਾਂ ਉਸ ਨੂੰ ਹੋਰ ਵੀ ਪ੍ਰੇਸ਼ਾਨ ਕੀਤਾ ਗਿਆ। ਜਿਸ ਕਾਰਨ ਉਹ ਬੀਮਾਰ ਹੋ ਗਈ, ਉਸ ਨੂੰ ਡੀਐਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਹੱਦ ਉਦੋਂ ਹੋ ਗਈ ਜਦੋਂ ਉਸ ਦਾ ਜੀਜਾ ਅਤੇ ਇੱਕ ਹੋਰ ਰਿਸ਼ਤੇਦਾਰ ਨਵ-ਜੰਮੀ ਬੱਚੀ ਨੂੰ ਲੈ ਕੇ ਫਰਾਰ ਹੋ ਗਏ।

ਰਮਨਦੀਪ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਦਾਜ ਦੇ ਲਾਲਚੀ ਭੈਣ ਦੇ ਸਹੁਰਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਕੋਈ ਹੋਰ ਵਿਆਹੁਤਾ ਔਰਤ ਅਜਿਹੇ ਸਹੁਰਿਆਂ ਦਾ ਸ਼ਿਕਾਰ ਨਾ ਬਣੇ | ਦੂਜੇ ਪਾਸੇ ਮ੍ਰਿਤਕਾ ਦੇ ਸਹੁਰੇ ਪਰਿਵਾਰ ਨੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਮਾਮਲੇ ਸਬੰਧੀ ਮ੍ਰਿਤਕਾ ਦੇ ਦਿਓਰ ਸਤਨਾਮ ਸਿੰਘ ਨਾਲ ਗੱਲ ਕਰਨ ’ਤੇ ਉਨ੍ਹਾਂ ਸਰਬਜੀਤ ਦੇ ਮਾਪਿਆਂ ਵੱਲੋਂ ਲਾਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ।

ਉਨ੍ਹਾਂ ਦੱਸਿਆ ਕਿ ਉਹ ਸਰਬਜੀਤ ਦਾ ਡੀਐਮਸੀ ਲੁਧਿਆਣਾ ਵਿਖੇ ਇਲਾਜ ਕਰਵਾ ਰਹੇ ਸੀ। ਇਸ ਦੌਰਾਨ ਉਨ੍ਹਾਂ ਦੇ ਇਲਾਜ ‘ਤੇ 6 ਤੋਂ 7 ਲੱਖ ਰੁਪਏ ਖਰਚ ਵੀ ਹੋਏ ਹਨ। ਉਸ ਨੇ ਦੱਸਿਆ ਕਿ ਉਸ ਦਾ ਪੂਰਾ ਘਰ ਤਬਾਹ ਹੋ ਗਿਆ ਹੈ। ਉਹ ਨਵਜੰਮੀ ਬੱਚੀ ਦਾ ਇਲਾਜ ਵੀ ਕਰਵਾ ਰਹੇ ਹਨ। ਦਾਜ ਲਈ ਤੰਗ ਕਰਨ ਦਾ ਦੋਸ਼ ਬਿਲਕੁਲ ਗਲਤ ਹੈ। ਸਰਬਜੀਤ ਦੀ ਗਰਭ ਦੌਰਾਨ ਪੇਚੀਦਗੀਆਂ ਕਾਰਨ ਮੌਤ ਹੋ ਗਈ ਸੀ। ਸਹੁਰਿਆਂ ਨੇ ਉਸ ਨੂੰ ਕਦੇ ਤੰਗ ਨਹੀਂ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BSF ਨੇ ਸੁੱਟਿਆ ਪਾਕਿਸਤਾਨੀ ਡਰੋਨ: ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ

700 ਵਿਦਿਆਰਥੀਆਂ ਦੀ ਡਿਪੋਰਟੇਸ਼ਨ ਦਾ ਮਾਮਲਾ: ਪੰਜਾਬੀ ਵਿਦਿਆਰਥੀਆਂ ਨੇ CM ਮਾਨ ਨੂੰ ਲਿਖਿਆ ਪੱਤਰ