ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ, 10 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

  • ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ+ਤ
  • ਵਰਿੰਦਰ ਸਿੰਘ ਦੀ ਮੌ+ਤ ਦਿਲ ਦਾ ਦੌਰਾ ਪੈਣ ਕਾਰਨ ਹੋਈ
  • ਮ੍ਰਿਤਕ ਨੌਜਵਾਨ ਬਠਿੰਡਾ ਦੇ ਪਿੰਡ ਦੁਨੇਵਾਲਾ ਦਾ ਰਹਿਣ ਵਾਲਾ ਸੀ
  • ਵਰਿੰਦਰ ਅਜੇ 10 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ

ਬਠਿੰਡਾ, 31 ਅਕਤੂਬਰ 2023 – ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਨੌਜਵਾਨ ਬਠਿੰਡਾ ਦੇ ਪਿੰਡ ਦੁਨੇਵਾਲਾ ਦਾ ਰਹਿਣ ਵਾਲਾ ਸੀ। ਵਰਿੰਦਰ ਸਿੰਘ ਅਜੇ 10 ਮਹੀਨੇ ਪਹਿਲਾਂ ਹੀ ਅਗਲੀ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ।

ਪਿੰਡ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਿੰਦਰ ਸਿੰਘ ਅਜੇ 10-11 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਸ਼ਾਮ ਵੇਲੇ ਉਹ ਆਪਣੇ ਘਰ ਵਿਚ ਹੀ ਸੀ ਕਿ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬੁਰੀ ਤਰ੍ਹਾਂ ਸਦਮੇ ’ਚ ਹੈ। ਮ੍ਰਿਤਕ ਵਰਿੰਦਰ ਸਿੰਘ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣਾ ਛੋਟਾ ਭਰਾ ਛੱਡ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਦਾਲਤ ਨੇ ਮਹਿਲਾ ਹੈੱਡ ਕਾਂਸਟੇਬਲ ਨੂੰ ਸੁਣਾਈ ਚਾਰ ਸਾਲ ਦੀ ਸਜ਼ਾ, ਪੜ੍ਹੋ ਕੀ ਹੈ ਮਾਮਲਾ ?

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਕੀਤਾ ਸੰਗਤ ਦਰਸ਼ਨ