- ਮ੍ਰਿਤਕ ਦੇਹ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾਵੇਗਾ
ਅਟਾਰੀ ਬਾਰਡਰ, 11 ਅਪ੍ਰੈਲ 2023 – ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ। ਜਲਦ ਹੀ ਮ੍ਰਿਤਕ ਦੇਹ ਨੂੰ ਅਟਾਰੀ ਬਾਰਡਰ ਰਾਹੀਂ ਭਾਰਤ ਭੇਜਣ ਦੇ ਯਤਨ ਕੀਤੇ ਜਾਣਗੇ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।
ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ 9 ਅਪਰੈਲ ਨੂੰ ਹੀ ਜਥੇ ਦੇ ਆਗੂ ਅਮਰਜੀਤ ਸਿੰਘ ਨਾਲ ਪਾਕਿਸਤਾਨ ਪਹੁੰਚ ਗਿਆ ਸੀ। ਹੁਣ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ ਸੀ। ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਗਿਲਾਨੀ ਸਮੇਤ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਜੋਗਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

