ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ

ਚੰਡੀਗੜ੍ਹ, 12 ਅਗਸਤ 2023 – ਪੰਜਾਬ ਸਰਕਾਰ ਦੀ ਬੀਤੇ ਕੱਲ੍ਹ ਹੋਈ ਕੈਬਨਿਟ ਮੀਟਿੰਗ ਵਿਚ ਲੰਮੇ ਸਮੇਂ ਤੋਂ ਜੇਲ੍ਹਾਂ ਚ ਬੰਦ 45 ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦੱਸ ਦਈਏ ਕਿ, ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ ਵਿਸ਼ੇਸ਼ ਛੋਟ ਦੇਣ ਦਾ ਫੈਸਲਾ ਕੀਤਾ ਹੈ। ਭਾਰਤੀ ਸੰਵਿਧਾਨ ਦੀ ਧਾਰਾ 163 ਅਧੀਨ ਕੈਬਨਿਟ ਦੀ ਪ੍ਰਵਾਨਗੀ ਮਗਰੋਂ ਇਹ ਵਿਸ਼ੇਸ਼ ਛੋਟ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰਨ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਿਰੰਗਾ ਐਲਈਡੀ ਲੜੀਆਂ ਅਤੇ ਹਾਈਮਸਟ ਲਾਇਟਾਂ ਨਾਲ ਪਟਿਆਲਾ ਸ਼ਹਿਰ ਆਜ਼ਾਦੀ ਦਿਹਾੜੇ ਦੇ ਰੰਗ ‘ਚ ਰੰਗਿਆ

ਮਾਸਟਰ ਤਰਲੋਚਨ ਸਿੰਘ ਦਾ ਅੰਤਿਮ ਸਸਕਾਰ, ਬੱਬੂ ਮਾਨ ਵੀ ਪਹੁੰਚੇ, ਕਿਹਾ- ਗਵਾਚਿਆ ਵੱਡਾ ਭਰਾ