ਆਰ ਐਸ ਆਰ ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ‘ਤੇ ਪਵੇਗਾ ਵਾਧੂ ਵਿੱਤੀ ਬੋਝ: ਕੰਗ

  • ਅਡਾਨੀ ਗਰੁੱਪ ਦੇ ਹਿੱਤਾਂ ਦੀ ਰਾਖੀ ਲਈ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ‘ਤੇ ਬੋਝ ਪਾ ਰਹੀ ਹੈ: ਮਲਵਿੰਦਰ ਸਿੰਘ ਕੰਗ
  • ਭਾਜਪਾ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਨਾਪਾਕ ਹੱਥਕੰਡੇ ਅਪਣਾ ਰਹੀ ਹੈ ਪਰ ਮਾਨ ਸਰਕਾਰ ਪੰਜਾਬ ਦੇ ਵਿਕਾਸ ਨੂੰ ਰੁਕਣ ਨਹੀਂ ਦੇਵੇਗੀ : ਕੰਗ

ਚੰਡੀਗੜ੍ਹ, 8 ਫਰਵਰੀ 2023 – ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ‘ਤੇ ਤਿੰਨ ਗੁਣਾ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਵੱਲੋਂ ਆਪਣੀ ਘਰੇਲੂ ਕੋਲੇ ਦੀ ਲੋੜ ਨੂੰ ਰੇਲ-ਜਹਾਜ਼-ਰੇਲ ਰਾਹੀਂ ਪੰਜਾਬ ਤੱਕ ਪਹੁੰਚਾਉਣ ਦੇ ਫੈਸਲੇ ਨੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਫਿਰ ਨੰਗਾ ਕਰ ਦਿੱਤਾ ਹੈ।

ਕੰਗ ਨੇ ਭਾਜਪਾ ‘ਤੇ ਅਡਾਨੀ ਸਮੂਹ ਦੇ ਹਿੱਤਾਂ ਦੀ ਰਾਖੀ ਕਰਨ ਦਾ ਦੋਸ਼ ਵੀ ਲਗਾਇਆ ਅਤੇ ਕਿਹਾ ਕਿ ਇਸ ਲਈ ਸਰਕਾਰ ਨੇ ਸਿੱਧੀ ਆਵਾਜਾਈ ਨੂੰ ਅਪਣਾਉਣ ਦੀ ਬਜਾਏ ਦਹੇਜ/ਮੁੰਦਰਾ ਬੰਦਰਗਾਹ ਰਾਹੀਂ ਕੋਲੇ ਦੀ ਢੋਆ-ਢੁਆਈ ਕਰਨ ਦਾ ਫੈਸਲਾ ਕੀਤਾ ਹੈ। ਇਹ ਇੱਕ ਹੋਰ ਸਬੂਤ ਹੈ ਕਿ ਭਾਜਪਾ ਸਿਰਫ਼ ਪੂੰਜੀਵਾਦੀ ਪੱਖੀ ਪਾਰਟੀ ਹੈ ਅਤੇ ਆਮ ਆਦਮੀ ਲਈ ਕੰਮ ਕਰਨ ਦੀ ਬਜਾਏ ਆਪਣੇ ਪੂੰਜੀਵਾਦੀ ਦੋਸਤਾਂ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰਦੀ ਰਹੀ ਹੈ।

‘ਆਪ’ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਯਤਨਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪਿਛਲੇ ਸਾਲ ਦਸੰਬਰ ਮਹੀਨੇ ਤੋਂ ਪਚਵਾੜਾ ਕੇਂਦਰੀ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕੀਤੀ ਗਈ ਹੈ। ਪਰ ਇਸ ਨਵੇਂ ਫੈਸਲੇ ਨਾਲ ਰਾਜ ਸਰਕਾਰ ਨੂੰ ਕੋਲੇ ਦੀ ਢੋਆ-ਢੁਆਈ ਲਈ ਘੱਟੋ-ਘੱਟ ਤਿੰਨ ਗੁਣਾ ਵੱਧ ਖਰਚਾ ਅਦਾ ਕਰਨਾ ਪਵੇਗਾ।

ਕੰਗ ਨੇ ਕਿਹਾ ਕਿ ਭਾਜਪਾ ਮਾਨ ਸਰਕਾਰ ਦੇ ਕੰਮਾਂ ਤੋਂ ਤੰਗ ਆ ਚੁੱਕੀ ਹੈ ਅਤੇ ਪੰਜਾਬ ਦੀ ਤਰੱਕੀ ਵਿਚ ਰੁਕਾਵਟ ਪਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ। ਪਰ ‘ਆਪ’ ਸਰਕਾਰ ਪੰਜਾਬ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ ਅਤੇ ਸੂਬੇ ਦੇ ਖਿਲਾਫ ਸਾਰੇ ਨਾਪਾਕ ਮਨਸੂਬਿਆਂ ਨੂੰ ਨੰਗਾ ਕਰੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਪਹਿਲੀ ਸਰਕਾਰ-ਕਿਸਾਨ ਮਿਲਣੀ’ PAU ਲੁਧਿਆਣਾ ਵਿਖੇ 12 ਫ਼ਰਵਰੀ ਨੂੰ : ਕੁਲਦੀਪ ਧਾਲੀਵਾਲ

ਸੜਕ ਹਾਦਸਿਆਂ ‘ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ ‘ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ – ਡਾ. ਬਲਬੀਰ ਸਿੰਘ