ਚੰਡੀਗੜ੍ਹ, 22 ਫਰਵਰੀ 2024 – ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਅਹਿਮ ਫੈਸਲੇ ਲਏ ਗਏ ਹਨ, ਜਿਸ ਵਿੱਚ 13, 1, 23 ਨੂੰ ਸੁਲਤਾਨਪੁਰ ਲੋਧੀ ਵਿੱਚ ਸ਼ਹੀਦ ਹੋਏ ਹੋਮਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਦੋਂ ਵੀ ਪੰਜਾਬ ਦਾ ਕੋਈ ਜਵਾਨ ਸ਼ਹੀਦ ਹੁੰਦਾ ਹੈ ਤਾਂ ਉਹ ਰਾਹਤ ਰਾਸ਼ੀ ਦਿੰਦੇ ਹਨ, ਇਸ ਲਈ ਹੋਮਗਾਰਡ ਦੇ ਸਿਪਾਹੀ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਵਿੱਚ ਸਨਅਤ ਨੂੰ ਬਚਾਉਣ ਲਈ, ਐਮਐਸਐਮਈ ਨੂੰ ਵਧੀਆ ਮਾਹੌਲ ਪ੍ਰਦਾਨ ਕਰਨ ਲਈ, ਇੱਕ ਨਵਾਂ ਐਮਐਸਐਮਈ ਵਿੰਗ ਬਣਾਇਆ ਗਿਆ ਹੈ ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ ਅਤੇ ਇਸ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਪੰਜਾਬ ਵਿੱਚ ਅਧਿਆਪਕਾਂ ਦੀ ਬਦਲੀ ਨੀਤੀ ਸਬੰਧੀ ਬਦਲਾਅ ਕੀਤੇ ਗਏ ਹਨ, ਜਿਸ ਵਿੱਚ ਕਈ ਚੀਜ਼ਾਂ ਨੂੰ ਬਦਲ ਕੇ ਸ਼ਾਮਲ ਕੀਤਾ ਗਿਆ ਹੈ ਅਤੇ ਨਵੀਂ ਤਬਾਦਲਾ ਨੀਤੀ ਬਣਾਈ ਗਈ ਹੈ।
ਪੰਜਾਬ ਵਿੱਚ ਪਹਿਲਾਂ ਜੰਗੀ ਜਾਗੀਰ ਤਹਿਤ 10 ਹਜ਼ਾਰ ਰੁਪਏ ਸਾਲਾਨਾ ਮਿਲਦੀ ਸੀ, ਹੁਣ ਉਨ੍ਹਾਂ ਨੂੰ 20 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਣਗੇ।
ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਵਿਭਾਗਾਂ ਵਿਚ ਚੰਗਾ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਚੰਗੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਸਲਾਹਕਾਰ ਸੇਵਾਵਾਂ ਦੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਉਹ ਦੂਜੇ ਰਾਜਾਂ ਵਿਚ ਜਾ ਕੇ ਉਹ ਸੇਵਾ ਪ੍ਰਦਾਨ ਕਰ ਸਕਣ ਜਿਸ ਨਾਲ ਸਰਕਾਰ ਅਤੇ ਅਧਿਕਾਰੀਆਂ ਨੂੰ ਵੀ ਲਾਭ ਹੋਵੇਗਾ।
ਚੀਮਾ ਨੇ ਕਿਹਾ ਕਿ ਪ੍ਰੋਫੈਸਰਾਂ ਦੀ ਭਰਤੀ ਨਾ ਹੋਣ ਕਾਰਨ ਵੱਡੀ ਸਮੱਸਿਆ ਸੀ, ਜਿਸ ਵਿੱਚ ਹੁਣ ਪਾਰਟ ਟਾਈਮ ਗੈਸਟ ਪ੍ਰੋਫੈਸਰ ਦੀ ਉਮਰ 37 ਸਾਲ ਤੋਂ ਘਟਾ ਕੇ 45 ਸਾਲ ਕਰ ਦਿੱਤੀ ਗਈ ਹੈ, ਜਿਸ ਵਿੱਚ 612 ਅਸਾਮੀਆਂ ਖਾਲੀ ਸਨ ਜੋ ਹੁਣ ਭਰੀਆਂ ਜਾਣਗੀਆਂ।
ਮਲੇਰਕੋਟਲਾ ਅਤੇ ਫਰੀਦਕੋਟ ਵਿੱਚ ਨਵੀਂ ਅਸਾਮੀ ਬਣਾਈ ਗਈ ਹੈ। ਇਸ ਤੋਂ ਇਲਾਵਾ ਮੰਤਰੀ ਹਰਪਾਲ ਚੀਮਾ ਵੱਲੋਂ 1 ਮਾਰਚ ਤੋਂ 15 ਮਾਰਚ ਤੱਕ ਚੱਲਣ ਵਾਲੇ ਬਜਟ ਸੈਸ਼ਨ ਲਈ ਤਰੀਕ ਦਾ ਐਲਾਨ ਕੀਤਾ ਗਿਆ ਹੈ।