ਦੀਪ ਸਿੱਧੂ ਦਾ ਅੱਜ ਹੋਵੇਗਾ ਪੋਸਟਮਾਰਟਮ, ਬੀਤੀ ਰਾਤ ਸੜਕ ਹਾਦਸੇ ‘ਚ ਹੋਈ ਸੀ ਮੌਤ

ਸੋਨੀਪਤ, 16 ਫਰਵਰੀ 2022 – ਬੀਤੀ 15 ਫਰਵਰੀ ਦੀ ਰਾਤ ਨੂੰ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਹਰਿਆਣਾ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਸੀ ਅਤੇ ਦੀਪ ਸਿੱਧੂ ਦੀ ਲਾਸ਼ ਨੂੰ ਸੋਨੀਪਤ ਦੇ ਖਰਖੌਦਾ ਹਸਪਤਾਲ ‘ਚ ਰੱਖਿਆ ਗਿਆ ਸੀ। ਜਿੱਥੇ ਅੱਜ ਬੁੱਧਵਾਰ ਨੂੰ ਸਿੱਧੂ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ।

ਹਾਦਸੇ ਸਮੇਂ ਦੀਪ ਸਿੱਧੂ ਖੁਦ ਸਕਾਰਪੀਓ ਚਲਾ ਰਹੇ ਸਨ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕਨਟੇਨਰ ‘ਚ ਜਾ ਵੱਜੀ। ਉਨ੍ਹਾਂ ਨਾਲ ਇੱਕ ਐਨ ਆਰ ਆਈ ਦੋਸਤ ਵੀ ਸੀ। ਹਾਦਸੇ ਦੌਰਾਨ ਕਨਟੇਨਰ ਅਤੇ ਕਾਰ ਵਿਚਾਲੇ ਹੋਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਦੀਪ ਸਿੱਧੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਨੂੰ ਕੋਰਟ ਨੇ ਭੇਜਿਆ ਨੋਟਿਸ, ਪੜ੍ਹੋ ਕਿਉਂ ?

ਪੰਜਾਬ ‘ਚ ਸਾਡਾ ਮੁਕਾਬਲਾ ਸਿਰਫ ‘ਆਪ’ ਪਾਰਟੀ ਨਾਲ : ਚੜੂਨੀ