ਬਠਿੰਡਾ, 26 ਦਸੰਬਰ 2024: ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ 15 ਦਿਨਾਂ ਲਈ ਫਾਰਗ ਕੀਤੇ ਗਏ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਬਠਿੰਡਾ ਪਹੁੰਚੇ ਹਨ। ਸੂਤਰਾਂ ਮੁਤਾਬਕ ਆਪਣੇ ਪ੍ਰਾਈਵੇਟ ਜੈੱਟ ਰਾਹੀਂ ਡੇਰਾ ਮੁਖੀ ਬਠਿੰਡਾ ਪਹੁੰਚੇ ਅਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਗਏ। ਜਿੱਥੇ ਉਨ੍ਹਾਂ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਿਉਂ ਕੀਤੀ ਗਈ ਹੈ, ਅਜੇ ਇਸ ਬਾਰੇ ਵੇਰਵੇ ਸਾਹਮਣੇ ਨਹੀਂ ਆਏ ਹਨ।