ਪਟਿਆਲਾ, 23 ਸਤੰਬਰ 2025 – ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੁੱਜੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਨਾਭਾ ਜੇਲ੍ਹ ‘ਚ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ। ਪਰ ਇਸ ਦੀ ਅਧਿਕਾਰਿਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਹੋਈ ਸੀ। ਦੱਸ ਦੇਈਏ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ।
ਸੂਤਰਾਂ ਮੁਤਾਬਕ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਬਲਾਕ ਦੇ ਪਿੰਡ ਬੌੜਾ ਵਿਖੇ ਨਵੇਂ ਬਿਆਸ ਡੇਰੇ ਦਾ ਉਦਘਾਟਨ ਕਰਨਗੇ। ਇਸ ਦੌਰਾਨ ਹੀ ਉਹ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪੁੱਜੇ।

