ਚੰਡੀਗੜ੍ਹ, 14 ਅਕਤੂਬਰ 2022- ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 40 ਦਿਨ ਦੀ ਪੈਰੋਲ ਮਿਲ ਗਈ ਹੈ। ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ।
ਡੇਰਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੈਰੋਲ ਮਿਲਣ ਦੀ ਪੁਸ਼ਟੀ ਹੋ ਗਈ ਹੈ। ਇਸ ਵਾਰ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ। ਹੁਣ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਰਾਜਸਥਾਨ ਸਥਿਤ ਆਸ਼ਰਮ ਲਿਜਾਇਆ ਜਾ ਸਕਦਾ ਹੈ।
ਦੱਸ ਦੇਈਏ ਕਿ ਗੁਰਮੀਤ ਸਿੰਘ ਰਾਮ ਰਹੀਮ ਨੂੰ ਪਹਿਲਾਂ ਵੀ ਕਈ ਵਾਰ ਜੇਲ੍ਹ ਤੋਂ ਪੈਰੋਲ ਮਿਲ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸਾਧਵੀ ਯੌਨ ਸ਼ੋਸ਼ਣ ਮਾਮਲੇ ‘ਚ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।