ਫ਼ਰੀਦਕੋਟ, 21 ਨਵੰਬਰ 2022 – ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਸੰਬੰਧੀ ਮਰਨ ਵਰਤ ਤੇ ਬੈਠੇ ਹੋਏ ਹਨ ਤੇ ਕਿਸਾਨ ਯੂਨੀਅਨ ਸਿੱਧੂਪੁਰ ਦਾ ਧਰਨਾ ਪਿਛਲੇ ਪੰਜ ਦਿਨ ਤੋਂ ਚੱਲ ਰਿਹਾ ਹੈ ਤੇ ਅੱਜ ਛੇਵਾਂ ਦਿਨ ਹੈ। ਅੱਜ ਸਿਹਤ ਮਹਿਕਮੇ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਸ਼ੂਗਰ ਦਾ ਚੈੱਕਅਪ ਕੀਤਾ ਗਿਆ ਜਿੱਥੇ ਉਨ੍ਹਾਂ ਦਾ ਸ਼ੂਗਰ ਲੈਵਲ ਘੱਟ ਆਇਆ ਤੇ ਇਨ੍ਹਾਂ ਨੂੰ ਸਿਹਤ ਮਹਿਕਮੇ ਵੱਲੋਂ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਸਲਾਹ ਦਿੱਤੀ ਤੇ ਜਗਜੀਤ ਸਿੰਘ ਡੱਲੇਵਾਲ ਨੇ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਜਵਾਬ ਦੇ ਦਿੱਤਾ ਹੈ।
ਜਗਜੀਤ ਸਿੰਘ ਡੱਲੇਵਾਲ ਨੂੰ ਪ੍ਰਸ਼ਾਸਨ ਵੱਲੋਂ ਲਗਾਤਾਰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਨਹੀਂ ਮੰਨ ਰਹੇ। ਡਾਕਟਰਾਂ ਮੁਤਾਬਕ ਜਗਜੀਤ ਸਿੰਘ ਡੱਲੇਵਾਲ ਨੂੰ ਹਾਰਟ ਅਟੈਕ ਦਾ ਵੀ ਖਤਰਾ ਹੈ ਪਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਮੈਂ ਬਿਲਕੁਲ ਠੀਕ ਹਾਂ ਤੇ ਉਨ੍ਹਾਂ ਨੇ ਕਿਹਾ ਇਸ ਤਰ੍ਹਾਂ ਦੇ ਸੰਘਰਸ਼ ਅੱਗੇ ਵੀ ਕੀਤੇ ਹਨ। ਇਸ ਮੌਕੇ ਤੇ ਸਿਵਲ ਹਸਪਤਾਲ ਫਰੀਦਕੋਟ ਦੇ ਐਸ ਐਮ ਓ ਡਾ ਚੰਦਰ ਸ਼ੇਖਰ ਕੱਕੜ ਨੇ ਕਿਹਾ ਜਗਜੀਤ ਸਿੰਘ ਡੱਲੇਵਾਲ ਦਾ ਸ਼ੂਗਰ ਲੈਵਲ ਘੱਟ ਹੈ ਤੇ ਬੀਪੀ ਵੱਧ ਰਿਹਾ ਹੈ ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਜਲਦ ਤੋਂ ਜਲਦ ਗੁਰੂ ਗੋਬਿੰਦ ਸਿੰਘ ਮੈਡੀਕਲ ਵਿਖੇ ਦਾਖਲ ਹੋਣ ਦੀ ਸਲਾਹ ਦਿੱਤੀ।