- ਨਵਜੋਤ ਸਿੱਧੂ ਰੈਲੀ ਵਿੱਚ ਜਾਣਗੇ
ਚੰਡੀਗੜ੍ਹ, 9 ਜਨਵਰੀ 2024 – ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚ ਗਏ ਹਨ। ਅੱਜ ਤੋਂ ਉਹ ਪਾਰਟੀ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਆਗੂਆਂ ਦੀ ਨਬਜ਼ ਵੀ ਟਟੋਲਣਗੇ। ਉਹ 11 ਜਨਵਰੀ ਤੱਕ ਚੰਡੀਗੜ੍ਹ ‘ਚ ਹੀ ਰਹਿਣਗੇ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਨਵਜੋਤ ਸਿੱਧੂ ਅੱਜ ਦੇ ਪ੍ਰੋਗਰਾਮ ‘ਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਨ੍ਹਾਂ ਦੀ ਹੁਸ਼ਿਆਰਪੁਰ ਵਿੱਚ ਰੈਲੀ ਹੈ।
ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਅੱਜ ਸਵੇਰੇ ਪੰਜਾਬ ਕਾਂਗਰਸ ਭਵਨ ਪਹੁੰਚਣਗੇ। ਇਸ ਤੋਂ ਬਾਅਦ ਉਹ ਸਵੇਰੇ 11 ਵਜੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਡੇਢ ਤੋਂ ਦੋ ਘੰਟੇ ਤੱਕ ਚੱਲੇਗੀ। ਫਿਰ ਦੁਪਹਿਰ 1 ਵਜੇ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰਾਂ, ਸਾਬਕਾ ਸੰਸਦ ਮੈਂਬਰਾਂ ਅਤੇ ਲੋਕ ਸਭਾ ਉਮੀਦਵਾਰਾਂ ਨਾਲ ਮੀਟਿੰਗ ਹੋਵੇਗੀ।
ਜਦੋਂ ਕਿ ਬਾਅਦ ਦੁਪਹਿਰ 3.30 ਵਜੇ ਉਹ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਰਹੇ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ 10 ਅਤੇ 11 ਜਨਵਰੀ ਤੱਕ ਉਨ੍ਹਾਂ ਦੇ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਸ ਤੋਂ ਪਹਿਲਾਂ ਦੇਵੇਂਦਰ ਯਾਦਵ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੇ ਸਨ। ਉੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਪਾਰਟੀ ਦੇ ਸਾਰੇ ਸੀਨੀਅਰ ਆਗੂ ਇੱਕਜੁੱਟ ਨਜ਼ਰ ਆਏ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੂਹ ਆਗੂ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਨਵਜੋਤ ਸਿੰਘ ਸਿੱਧੂ ਨੇ ਵੀ ਸ਼ਿਰਕਤ ਕੀਤੀ। ਇਸ ਤੋਂ ਬਿਨਾਂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀ.ਐਮ ਓ.ਪੀ.ਸੋਨੀ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਦਿਨੇਸ਼ ਬੱਸੀ ਆਦਿ ਸੀਨੀਅਰ ਆਗੂਵੀ ਹਾਜ਼ਰ ਸਨ।