ਕੁਲਦੀਪ ਧਾਲੀਵਾਲ ਨੇ ਅਮਰੀਕਾ ਵਿਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ

  • ਪੀੜਤ ਪਰਿਵਾਰ ਦੇ ਰਿਸ਼ਤੇਦਾਰਾਂ ਨਾਲ ਕੀਤਾ ਹਮਦਰਦੀ ਦਾ ਪ੍ਰਗਟਾਵਾ

ਚੰਡੀਗੜ੍ਹ, ਅਕਤੂਬਰ 6, 2022: ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਿਸਾਲੀ ਸਜਾ ਦੀ ਮੰਗ ਕੀਤੀ ਹੈ। ਅੱਜ ਇੱਥੇ ਪੰਜਾਬ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਘਿਨਾਉਣੀ ਘਟਨਾ ‘ਤੇ ਡੂੰਘੇ ਦੁਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਦੇ ਰਿਸ਼ਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਨੇ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਗਵਰਨਰ ਅਤੇ ਮਰਸਿਡ ਕਾਂਉਟੀ ਦੇ ਮੇਅਰ ਤੋਂ ਮੰਗ ਕੀਤੀ ਹੈ ਕਿ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਉਨ੍ਹਾਂ ਨਾਲ ਹੀ ਅਪੀਲ ਕੀਤੀ ਹੈ ਕਿ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਭਵਿੱਖ ਵਿਚ ਅਜਿਹੇ ਅਪਰਾਧਾਂ ਨੂੰ ਠੱਲ ਪਾਈ ਜਾ ਸਕੇ।

ਜਿਕਰਯੋਗ ਹੈ ਕਿ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੇ ਰਹਿਣ ਵਾਲੇ ਪਰਿਵਾਰ ਦੀ ਅੱਠ ਸਾਲਾ ਬੱਚੀ ਸਣੇ ਚਾਰ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਅਇਆ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਡਟ ਕੇ ਖੜੀ ਹੈ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਾਤਲਾਂ ਸਖਤ ਤੋਂ ਸਖਤ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਪੱਧਰ ‘ਤੇ ਇਸ ਮਾਮਲੇ ਨੂੰ ਪੂਰੇ ਜੋਰ ਸ਼ੋਰ ਨਾਲ ਉਠਾਇਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

AAP MLA ਨਰਿੰਦਰ ਕੌਰ ਭਰਾਜ ਦਾ ਵਿਆਹ ਭਲਕੇ 7 ਅਕਤੂਬਰ ਨੂੰ, ਪੜ੍ਹੋ ਕੌਣ ਹੈ ਲਾੜਾ

ਬੰਦੀ ਸਿੰਘਾਂ ਦੀ ਰਿਹਾਈ ‘ਤੇ ਮਨਿੰਦਰਜੀਤ ਬਿੱਟਾ ਨੇ ਕਿਹਾ, ਪੁੱਛਣਾ ਚਾਹੀਦਾ ਹੈ ਕਿ ਬੇਕਸੂਰ ਹਿੰਦੂਆਂ ਨੂੰ ਕਿਉਂ ਮਾਰਿਆ