ਅਜਨਾਲਾ ‘ਚ ਝੜਪ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰਾਖੀ ਕਰਨ ਵਾਲੇ ਪੁਲਿਸ ਅਫਸਰਾਂ ਦਾ ਧਾਲੀਵਾਲ ਨੇ ਕੀਤਾ ਸਨਮਾਨ

ਚੰਡੀਗੜ੍ਹ, 26 ਫਰਵਰੀ 2023 – ਪੰਜਾਬ ਕੈਬਿਨੇਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਪੁਲਿਸ ਥਾਣੇ ‘ਤੇ ਹਮਲੇ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰਾਖੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਸਨਮਾਨ ਕੀਤਾ।

ਧਾਲੀਵਾਲ ਐਸ.ਐਸ.ਪੀ ਦਿਹਾਤੀ ਸਤਿੰਦਰ ਸਿੰਘ ਆਈ.ਪੀ.ਐਸ, ਜੁਗਰਾਜ ਸਿੰਘ ਐਸ.ਪੀ, ਐਸ ਪੀ ਤੇਜਬੀਰ ਸਿੰਘ ਹੁੰਦਲ ਨੂੰ ਮਿਲਣ ਲਈ ਪਹੁੰਚੇ। ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਹਨਾਂ ਪੁਲਿਸ ਮੁਲਾਜ਼ਮਾਂ ਆਪਣੀ ਜਾਨ ਤੋਂ ਵੱਧ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰਾਖੀ ਕੀਤੀ ਹੈ। ਉਨ੍ਹਾਂ ਲਈ ਭਗਵੰਤ ਮਾਨ ਸਾਹਿਬ ਅਤੇ ਮੈ ਸ਼ੁਕਰਗੁਜਾਰ ਹਾਂ। ਇਹਨਾਂ ਦਾ ਸਨਮਾਨ ਕਰਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ

ਨਸ਼ੇ ਦੀ ਓਵਰਡੋਜ਼ ਕਾਰਨ 2 ਨੌਜਵਾਨਾਂ ਦੀ ਮੌ+ਤ