ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ

  • ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਕਰ ਰਹੇ ਨੇ ਦੇਖ ਰੇਖ

ਚੰਡੀਗੜ੍ਹ, 8 ਅਪ੍ਰੈਲ 2023 – ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ।

ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵੱਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਖੇਤੀ ਮੰਤਰੀ ਨੇ ਦੱਸਿਆ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਵਿਸਾਖੀ ਉੱਤੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CM ਮਾਨ ਦਾ ਵੱਡਾ ਫ਼ੈਸਲਾ, ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

“ਹੁਨਰ ਅਤੇ ਮੁੱਲ ਅਧਾਰਤ ਸਿਖਿਆ ਦੁਆਰਾ ਭਵਿਖ ਦੇ ਨੇਤਾਵਾਂ ਨੂੰ ਸਮਰਥ ਬਣਾਓ” – ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼