ਪੰਜਾਬੀ ਯੂਨੀਵਰਸਿਟੀ `ਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਲੈ ਪਰਮਿੰਦਰ ਢੀਂਡਸਾ ਨੇ ਕੀਤੀ ਮੁਲਾਕਾਤ

  • ਪੀਐਚਡੀ ਸਕਾਲਰਾਂ ਨੇ ਸ. ਢੀਂਡਸਾ ਨੂੰ ਆਪਣੀਆਂ ਸੱਮਸਿਆਵਾਂ ਪ੍ਰਤੀ ਜਾਣੂ ਕਰਵਾਇਆ
  • ਵਿਦਿਆਰਥੀਆਂ ਨੂੰ ਗੁਣਵੱਤਾ ਸਿੱਖਿਆ ਦਵਾਉਣ ਲਈ ਹਰ ਸੰਭਵ ਕੋਸਿ਼ਸ਼ ਕਰਾਂਗੇ: ਸ ਢੀਂਡਸਾ

ਚੰਡੀਗੜ੍ਹ, ਦਸੰਬਰ 25, 2020 – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈਕੇ ਸ਼ੁੱਕਰਵਾਰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਯੂਥ ਵਿੰਗ ਦੇ ਸਰਪ੍ਰਸਤ, ਵਿਧਾਇਕ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਹੋਰ ਸਾਥੀਆਂ ਨੂੰ ਨਾਲ ਲੈਕੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।

ਇਸ ਮੌਕੇ `ਤੇ ਯੂਨੀਵਰਸਿਟੀ ਵਿੱਚ ਉਚ ਸਿੱਖਿਆ ਪ੍ਰਾਪਤ ਕਰ ਰਹੇ ਪੀਐਚਡੀ ਸਕਾਲਰਾਂ ਨੇ ਅਪਣੀਆਂ ਸਮੱਸਿਆਵਾਂ ਪ੍ਰਤੀ ਪਰਮਿੰਦਰ ਸਿੰਘ ਢੀਂਡਸਾ ਨੂੰ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਟੇਟ ਐਲੀਜ਼ੀਬਿਲਟੀ ਟੈਸਟ ਨਹੀ ਹੋਇਆ ਹੈ। ਜਦਕਿ ਹੋਰ ਰਾਜਾਂ ਵਿੱਚ ਇਹ ਟੈਸਟ ਹੋ ਰਹੇ ਹਨ। ਉਨ੍ਹਾ ਦੱਸਿਆ ਕਿ ਪੀਐਚਡੀ ਸਕਾਲਰਾਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮਾਨਭੱਤਾ ਵੀ ਨਹੀ ਦਿੱਤਾ ਜਾ ਰਿਹਾ ਹੈ।

ਇਸਤੋਂ ਇਲਾਵਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਫੀਸਾਂ ਵਿੱਚ ਲਗਾਤਾਰ ਵਾਧਾ ਕਰਕੇ ਵਿਦਿਆਰਥੀਆਂ ਤੇ ਆਰਥਕ ਬੋਝ ਪਾਇਆ ਜਾ ਰਿਹਾ ਹੈ ਅਤੇ ਲੇਟ ਫੀਸ 20 ਹਜ਼ਾਰ ਰੁਪਏ ਤੱਕ ਕਰ ਦਿਤੀ ਗਈ ਹੈ। ਵਿਦਿਆਰਥੀਆਂ ਨੇ ਪੰਜਾਬੀ ਯੂਨਿਵਰਸਿਟੀ ਉਪਰ ਆਏ ਆਰਥਕ ਸੰਕਟ ਵਾਰੇ ਵੀ ਸ.ਢੀਂਡਸਾ ਨਾਲ ਗੱਲਬਾਤ ਕੀਤੀ। ਇਸ ਮੌਕੇਤੇ ਵਿਦਿਆਰਥੀਆਂ ਦੀਆਂ ਸੱਮਸਿਆਵਾਂ ਨੂੰ ਹੱਲ ਕਰਨ ਦੀ ਕੋਸਿ਼ਸ਼ ਦਾ ਭਰੋਸਾ ਦਿੰਦਿਆਂ ਸ ਢੀਂਡਸਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੇ ਪੂਰੇ ਸੂਬੇ ਵਿਸ਼ੇਸ਼ ਤੌਰ ਤੇ ਮਾਲਵੇ ਨੂੰ ਸਿੱਖਿਆ ਖੇਤਰ ਵਿੱਚ ਅਥਾਹ ਅਮੀਰ ਬਣਾਇਆ ਹੈ।

ਅਜਿਹੇ ਵਿੱਚ ਇਥੇ ਦੇ ਵਿਦਿਆਰਥੀਆਂ ਨੂੰ ਆ ਰਹੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਉਹ ਹਰ ਸੰਭਵ ਕੋਸਿ਼ਸ਼ ਕਰਨਗੇ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਦੀ ਮੰਗਾਂ ਬਿਲਕੁਲ ਵਾਜਬ ਹਨ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਨੂੰ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸੱਮਸਿਆਵਾਂ ਪ੍ਰਤੀ ਧਿਆਨ ਦੇਣਾ ਚਾਹੀਦਾ ਹੈ। ਤਾਂਕਿ ਵਿਦਿਆਰਥੀਆਂ ਨੂੰ ਗੁਣਵੱਤਾ ਸਿੱਖਿਆ ਪ੍ਰਾਪਤ ਹੁੰਦੀ ਰਹੇ। ਇਸ ਮੌਕੇ `ਤੇ ਵਿਦਿਆਰਥੀਆਂ ਵਿੱਚ ਗਗਨਦੀਪ ਸਿੰਘ,ਜਗਦੇਵ ਸਿੰਘ, ਕੁਲਵੀਰ, ਯਾਦਵਿੰਦਰ ਸਿੰਘ, ਗੁਰਲਾਲ,ਰਾਜਵਿੰਦਰ ਸਿੰਘ, ਜਸਮੀਤ ਤੋਂ ਇਲਾਵਾ ਪਾਰਟੀ ਦੇ ਆਗੂ ਰਣਧੀਰ ਸਿੰਘ ਰਾਖੜਾ, ਤਜਿੰਦਰਪਾਲ ਸਿੰਘ ਸੰਧੂ ਅਤੇ ਸਾਬਕਾ ਡੀਐਸਪੀ ਨਾਹਰ ਸਿੰਘ ਆਦਿ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਉੱਤਰਾਖੰਡ ਦੇ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡਾਂ ‘ਤੇ ਚੜ੍ਹਾਇਆ ਟਰੈਕਟਰ, ਵੀਡੀਓ ਵਾਇਰਲ

ਸੰਘਣੀ ਧੁੰਦ ਨੇ ਚਾੜ੍ਹੀ ਕੰਬਣੀ, ਲੋਕਾਂ ਦਾ ਆਉਣਾ ਜਾਣਾ ਹੋਇਆ ਔਖਾ